ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਇਕੱਤਰਤਾ ਦੌਰਾਨ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ।ਬਾਦਲ ਨੇ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ ਯਤਨ ਵੱਡੇ ਨਤੀਜੇ ਦੇਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੇ ਨਿਰਦੇਸ਼ਾਂ ’ਤੇ ਹਰ ਲੜਾਈ ਲੜਨ ਲਈ ਨਾਲ ਰਹੇਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਅਵੱਸ਼ ਚੰਗੇ ਨਤੀਜੇ ਨਿਕਲਣਗੇ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫੈਸਲੇ ਲੈਣੇ ਚਾਹੀਦੇ ਹਨ। ਪੰਥਕ ਇਕੱਤਰਤਾ ਦੌਰਾਨ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਰਨਾ ਦਲ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸੁਰਿੰਦਰ ਸਿੰਘ ਕਿਸ਼ਨਪੁਰਾ, ਚੀਫ ਖਾਲਸਾ ਦੀਵਾਨ ਵੱਲੋਂ ਸਰਬਜੀਤ ਸਿੰਘ ਛੀਨਾ, ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਪਰਮਜੀਤ ਸਿੰਘ ਗਾਜੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ, ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਜੰਗ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਕੋਈ ਵੀ ਪਿੱਛੇ ਨਹੀਂ ਹਟੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …