Friday, October 9, 2026

ਗੁਰਪ੍ਰੀਤ ਸਿੰਘ ਗਿੱਲ ਨੇ ਸੰਭਾਲਿਆ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਾ ਅਹੁੱਦਾ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਗਿੱਲ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅੰਮ੍ਰਿਤਸਰ ਦਾ ਅਹੁੱਦਾ ਮੁੜ ਸੰਭਾਲ ਲਿਆ ਹੈ।ਚੋਣਾਂ ਦੌਰਾਨ ਉਨਾਂ ਦੀ ਬਦਲੀ ਜਿਲ੍ਹਾ ਤਰਨਤਾਰਨ ਵਿਖੇ ਹੋ ਗਈ ਸੀ।ਦੱਸਣਯੋਗ ਹੈ ਕਿ ਗਿੱਲ ਵਲੋਂ ਜਿਲ੍ਹਾ ਅੰਮ੍ਰਿਤਸਰ ਪਿੰਡਾਂ ਦੇ ਵਿਕਾਸ ‘ਚ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਹੈ ਅਤੇ ਆਪਣੇ ਕਾਰਜ਼ਕਾਲ ਦੌਰਾਨ ੳਨਾਂ ਵਲੋਂ ਕਈ ਪਿੰਡਾਂ ਵਿੱਚ ਮਨਰੇਗਾ ਤਹਿਤ ਕਈ ਪਾਰਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ।ਇਸ ਤੋਂ ਇਲਾਵਾ ਕਈ ਸਕੂਲਾਂ ਦੀ ਚਾਰਦੀਵਾਰੀ ਅਤੇ ਮੈਥ ਪਾਰਕ ਵੀ ਤਿਆਰ ਕਰਵਾਏ ਗਏ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …