
ਰਈਆ, 27 ਨਵੰਬਰ (ਬਲਵਿੰਦਰ ਸੰਧੂ) – ਬੀਤੇ ਦਿਨ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਸੁਖਦੇਵ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਕੰਗ, ਬਲਜੀਤ ਸਿੰਘ ਭੱਟੀ, ਦਲਬੀਰ ਸਿੰਘ ਟੌਗ, ਵਿਸ਼ਾਲ ਮੰਨਣ, ਗੁਪਤੇਸ਼ਵਰ ਬਾਵਾ ਦੀ ਅਵਾਈ ਹੇਠ ਪਿੰਡ ਵਡਾਲਾ ਖੁਰਦ ਵਿਖੇ ਕਰਵਾਈ ਗਈ।ਜਿਸ ਵਿੱਚ ਵੱਖ ਵੱਖ ਪਾਰਟੀਆਂ ਤੋ ਮਨਜੀਤ ਸਿੰਘ, ਅਜੀਤ ਸਿੰਘ ਸੋਹਲ ਸਾਬਕਾ ਸਰਪੰਚ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਸੋਹਲ, ਵੀਰ ਸਿੰਘ, ਹਰਬੰਸ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਸਵਰਨ ਸਿੰਘ, ਲਖਬੀਰ ਸਿੰਘ, ਸੰਤੋਖ ਸਿੰਘ, ਹਰਬੰਸ ਸਿੰਘ ਕਨੇਡੀ, ਗੁਰਭੇਜ ਸਿੰਘ, ਜਗੀਰ ਸਿੰਘ, ਸਿਮਰਜੀਤ ਸਿੰਘ, ਜਸਵੀਰ ਸਿੰਘ, ਲਵਰੋਜ ਸਿੰਘ, ਕਾਮਰੇਡ ਪੱਪੀ ਨਿਊਜੀਲੈਡ, ਗੁਰਮੇਜ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਮਲੂਕ ਸਿੰਘ, ਨੱਥਾ ਸਿੰਘ ਆਪਣੇ ਪ੍ਰੀਵਾਰਾਂ ਸਮੇਤ ਆਮ ਆਦਮੀ ਵਿੱਚ ਸ਼ਾਮਿਲ ਹੋਏ ।
ਇਸ ਮੌਕੇ ਕੰਗ, ਭੱਟੀ, ਟੌਗ ਅਤੇ ਬਾਵਾ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਦੇ ਆਮ ਲੋਕ ਆਮ ਆਦਮੀ ਪਾਰਟੀ ਭਰਵਾ ਹੁੰਗਾਰਾ ਦੇ ਰਹੇ ਅਤੇ ਬਿਲਕੁਲ ਨਿਡਰ ਹੋਕੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਅਪਨਾ ਰਹੇ ਹਨ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਜਥੇਦਾਰ ਸੁੱਚਾ ਸਿੰਘ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋ ਸਰਕਾਰੀ ਅਦਾਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਅਤੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਨਸ਼ੇ ਦਾ ਕਾਰੋਬਾਰ ਬੰਦ ਕਰਨ ਲਈ ਲਹੂ ਵਹਣੀ ਲੜਾਈ ਲੜਕੇ ਬੰਦ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੇ ਜੋ ਆਸਾ ਆਮ ਆਦਮੀ ਪਾਰਟੀ ਤੋ ਲਗਾਈਆਂ ਹਨ ਉਹਨਾਂ ਤੇ ਪੂਰੀ ਤਰ੍ਹਾਂ ਖਰੇ ਉੱਤਰ ਕੇ ਦਿਖਾਵਾਗੇ ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media