ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ
ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ।ਬੀਤੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁੱਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ।ਇਸੇ ਤਰ੍ਹਾਂ ਘੱਟ ਗਿਣਤੀਆਂ ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ।ਜਿਸ ਪ੍ਰਤੀ ਸਰਕਾਰ ਨੂੰ ਸੰਜ਼ੀਦਾ ਹੋਣਾ ਚਾਹੀਦਾ ਹੈ।ਉਨਾਂ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ, ਪਰ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media