ਅੰਮ੍ਰਿਤਸਰ, 16 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ.ਸੀ.ਏ ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ
ਵਿਦਿਆਰਥੀ ਅੱਵਲ ਰਹੇ ਹਨ।ਡੀ.ਸੀ.ਏ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਕਾਲਜ ਦੇ ਵਿਦਿਆਥੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਹਰਸ਼ਦੀਪ ਕੌਰ ਨੇ 96 ਫ਼ੀਸਦੀ ਨੰਬਰ ਲੈ ਕੇ ਪਹਿਲਾ, ਹਰਜਪਜੋਤ ਸਿੰਘ ਨੇ 93 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ ਸਿੰਘ ਨੇ 91 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਦੀ ਵਧਾਈ ਦਿੰਦਿਆਂ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਦੀ ਪ੍ਰੇਰਣਾ ਦਿੱਤੀ।
ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਨਤੀਜ਼ੇ ਮੌਕੇ ਖੁਸ਼ੀ ਜਾਹਿਰ ਕਰਦਿਆਂ ਪ੍ਰਿ੍ਰੰ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਵਲੋਂ ਲਗਾਈਆਂ ਗਈਆਂ ਕਲਾਸਾਂ ਦੌਰਾਨ ਅਧਿਆਪਕਾਂ ਅਤੇ ਵਿਦਿਾਆਰਥੀਆਂ ਦੀ ਸਖਤ ਮਿਹਨਤ ਕਾਰਨ ਹੀ ਅਜਿਹੇ ਵਧੀਆ ਨਤੀਜੇ ਆਏ ਹਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media