Monday, March 30, 2026

ਦੇਸ਼ ਭਗਤ ਯਾਦਗਾਰ ਕਮੇਟੀ ਆਗੂਆਂ ਨੇ ਨਾੜ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਪਿਛਲੇ ਦਿਨੀ ਨਾੜ ਦੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਹੋਈਆ ਮਾਸੂਮ ਬੱਚਿਆਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਗੂਆਂ ਨੇ ਕਿਹਾ ਕਿ ਸਾਮਰਾਜੀ ਤਾਕਤਾਂ ਨੇ ਕਿਸਾਨੀ ਤੋਂ ਫਸਲਾਂ ਦੀ ਵੱਧ ਪੈਦਾਵਾਰ ਲੈਣ ਲਈ ਆਪਣੇ ਜਾਲ ਵਿੱੱਚ ਇਸ ਤਰਾਂ ਫਸਾਇਆ ਹੋਇਆ ਹੈ, ਜਿਸ ਨੂੰ ਸਮਝਣਾ ਆਮ ਕਿਸਾਨੀ ਲਈ ਸੌਖਾ ਨਹੀ ਹੈ।ਕਮੇਟੀ ਆਗੂਆਂ ਬਲਵੀਰ ਚੰਦ ਲੌਂਗੋਵਾਲ, ਜੁਝਾਰ ਲੌਂਗੋਵਾਲ, ਦਾਤਾ ਨਮੋਲ ਤੇ ਕਮਲਜੀਤ ਵਿੱਕੀ ਨੇ ਕਿਹਾ ਕਿ ਕਾਰਪੋਰੇਟ ਪੱੱਖੀ ਸਰਕਾਰਾਂ, ਕਾਰਪੋਰੇਟ ਘਰਾਣਿਆਂ ਵਲੋਂ ਵੱਖ-ਵੱਖ ਖੇਤੀ ਇਨਕਲਾਬਾਂ ਦਾ ਅਖੌਤੀ ਨਾਹਰਾਂ ਦਿੰਦਿਆਂ ਕਿਸਾਨੀ ਨੂੰ ਵੱਧ ਪੈਦਾਵਾਰ ਅਤੇ ਮੁਨਾਫੇ ਲਈ ਉਕਸਾਉਂਦਿਆਂ ਜਿਥੇ ਕਰਜ਼ਾਈ ਕੀਤਾ ਹੈ, ਉਥੇ ਕੁਦਰਤੀ ਸਰੋਤਾਂ ਪਾਣੀ, ਮਿੱਟੀ ਅਤੇ ਹਵਾ ਨੂੰ ਜ਼ਹਿਰੀਲਾ ਕਰਨ ਦੇ ਰਾਹ ਪਾਇਆ ਹੈ।ਆਗੂਆਂ ਵਲੋਂ ਕਿਸਾਨਾਂ ਅਤੇ ਪੂਰੀ ਅਵਾਮ ਨੂੰ ਵਾਤਾਵਰਣ ਬਚਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਜਿਥੇ ਜਿਥੇ ਇਹ ਘਟਨਾਵਾਂ ਵਾਪਰੀਆਂ ਹਨ ਉਥੇ ਸਰਕਾਰ ਤੋਂ ਪ੍ਰਸ਼ਾਸ਼ਨਿਕ ਜਾਂਚ ਕਰਵਾ ਕੇ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਗਈ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …