ਜਰਗ, 19 ਮਈ (ਨਰਪਿੰਦਰ ਬੈਨੀਪਾਲ) – ਰਾਜਾ ਜਗਦੇਵ ਮਾਡਲ ਸੀਨਅਰ ਸੈਕੰਡਰੀ ਸਕੂਲ ਜਰਗ ਦਾ ਪੰਜਵੀਂ ਕਲਾਸ ਦਾ ਨਤੀਜਾ 100% ਫੀਸਦੀ ਰਿਹਾ. ਜਿਸ ਵਿੱਚੋਂ ਏਕਮਪਰੀਤ ਕੌਰ ਸਪੁੱਤਰੀ ਦਲੀਪ ਸਿੰਘ ਨੇ 92.4% ਅੰਕ ਲੈ ਕੇ ਪਹਿਲਾ ਸਥਾਨ, ਪਰਨੀਤ ਕੌਰ ਪੁੱਤਰੀ ਗੁਰਪਰੀਤ ਸਿੰਘ ਨੇ 90.4% ਅੰਕ ਲੈ ਕੇ ਦੂਜਾ ਸਥਾਨ ਅਤੇ ਇਸਮੀਤ ਕੌਰ ਸਪੁੱਤਰੀ ਚਰਨਜੀਤ ਸਿੰਘ ਨੇ 89.2% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ।ਇਸ ਸੰਸਥਾ ‘ਚ 2 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ, 9 ਵਿਦਿਆਰਥੀਆਂ ਨੇ 80% ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ।ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨਵਜੋਤ ਸਿੰਘ ਮੰਡੇਰ ਜਰਗ ਪ੍ਰਧਾਨ ਡਾ. ਭੀਮ ਰਾੳ ਅੰਬੇਦਕਰ ਵੈਲਫੇਅਰ ਸਭਾ ਜਰਗ, ਪ੍ਰਿੰਸੀਪਲ ਪਰਮਜੀਤ ਕੌਰ ਮੰਡੇਰ, ਪ੍ਰਿੰਸੀਪਲ ਜਸਵੀਰ ਕੌਰ ਮੰਡੇਰ, ਮੈਦਮ ਬਲਜੀਤ ਕੌਰ, ਜਗਜੀਤ ਸਿੰਘ, ਮੈਡਮ ਰਮਨਦੀਪ ਕੌਰ ਅਤੇ ਮੈਡਮ ਸਰਬਜੀਤ ਕੌਰ ਹਾਜਰ ਸਨ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media