Friday, September 18, 2026

ਪਾਇਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਮੁਕਾਬਲੇ ‘ਚ ਮਾਰੀਆਂ ਮੱਲਾਂ

ਜਰਗ, 19 ਮਈ (ਨਰਪਿੰਦਰ ਬੈਨੀਪਾਲ) – ਸਹੋਦਿਆ ਇੰਟਰ ਸਕੂਲ ਚੈਸ ਚੈਂਪੀਅਨਸ਼ਿਪ ਪਿਛਲੇ ਦਿਨੀਂ ਮਾਡਰਨ ਸੈਕੁਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਸਹੋਦਿਆ ਇੰਟਰ ਸਕੂਲ ਈਵੈਂਟਸ ਕਰਵਾਏ ਗਏ।ਜਿਸ ਵਿੱਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਵਿਦਿਆਰਥਣ ਤਨਵੀਰ ਕੌਰ ਨੇ ਚੈਸ ਚੈਂਪੀਅਨਸਿਪ ਵਿਚੋਂ ਦੂਜਾ, ਫਲਕਪਰੀਤ ਕੌਰ ਨੇ ਤੀਸਰਾ ਅਤੇ ਤਰਨਵੀਰ ਸਿੰਘ ਨੇ ਸੋਲੋ ਸੌਂਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਖਿਡਾਰੀਆਂ ਅਤੇ ਸਬੰਧਿਤ ਅਧਿਆਪਕਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੋਸ਼ਲ ਸਕਿਲ ਨੂੰ ਡਿਵੈਲਪ ਕਰਨਾ ਚਾਹੀਦਾ ਹੈ।ਉਨਾਂ ਨੇ ਵਿਦਿਆਰਥੀਆਂ ਨੂੰ ਇਹੋ ਜਿਹੇ ਈਵੈਂਟਸ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …