ਕਿਸਾਨਾਂ ਨੂੰ ਯੂ ਟਿਊਬ ਚੈਨਲ “ਮੇਰੀ ਖੇਤੀ ਮੇਰਾ ਮਾਣ” ਨਾਲ ਜੁੜਣ ਦੀ ਅਪੀਲ
ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ
ਹਰਬੀਰ ਸਿੰਘ ਵੱਲੋਂ 18 ਅਪ੍ਰੈਲ ਨੂੰ ਲਾਂਚ ਕੀਤੇ ਯੂ ਟਿਊਬ ਚੈਨਲ “ਮੇਰੀ ਖੇਤੀ ਮੇਰਾ ਮਾਣ” ਦੇ ਨਤੀਜੇ ਬਹੁਤ ਹੀ ਸਾਰਥਿਕ ਆ ਰਹੇ ਹਨ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਪਸਾਰ ਸੇਵਾਵਾਂ ਦੇ ਖੇਤਰ ‘ਚ ਸੂਚਨਾ ਤਕਨਾਲੋਜੀ ਦੀ ਮਹੱਤਤਾ ਬਹੁਤ ਵਧ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ੋਸਲ ਮੀਡੀਆ ਜਿਵੇਂ ਵਟਸਐਪ, ਫੇਸ ਬੁੱਕ,ਟਵਿਟਰ, ਯੂ ਟਿਯੂਬ ਰਾਹੀਂ ਨਵੀਨਤਮ ਖੇਤੀ ਤਕਨੀਕਾਂ ਕਿਸਾਨਾਂ ਤੱਕ ਘੱਟ ਖਰਚੇ ਅਤੇ ਘੱਟ ਸਮੇਂ ਵਿੱਚ ਪਹੁੰਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅਜਿਹਾ ਪਹਿਲਾ ਜ਼ਿਲ੍ਹਾ ਹੈ ਜਿਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਜਾਗਰੂਕਤਾ ਕੈਂਪ ਲਾਉਣ ਤੋਂ ਇਲਾਵਾ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਆਨਲਾਈਨ ਦਿੱਤੀ ਜਾਂਦੀ ਹੈ।
ਉਨ੍ਹਾ ਦੱਸਿਆ ਕਿ ਪਿਛਲੇ ਮਹੀਨੇ 18 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਯੂ ਟਿਊਬ ਚੈਨਲ ਦੇ ਇੱਕ ਮਹੀਨੇ ਦੇ ਸਮੇਂ ਵਿੱਚ ਹੀ 453 ਮੈਂਬਰ ਬਣ ਚੁੱਕੇ ਹਨ ਅਤੇ 24 ਵੀਡਿਓ ਸਾਂਝੀਆਂ ਕੀਤੀਆਂ ਜਾ ਚੁੱਕੀਆ ਹਨ।ਇਨਾਂ ਵੀਡਿਓੁ ਨੂੰ ਹੁਣ ਤੱਕ 7337 ਕਿਸਾਨ ਦੇਖ ਚੁੱਕੇ ਹਨ।ਵਟਸਐਪ ਰਾਹੀਂ ਵੀ ਤਕਰੀਬਨ 3000 ਨੌਜਵਾਨ ਕਿਸਾਨ ਖੇਤੀ ਮਾਹਿਰਾਂ ਨਾਲ ਜੁੜੇ ਹੋਏ ਹਨ।ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਫੇਸ ਬੁੱਕ ਪੇਜ਼ ਦੇ ਕੁੱਲ 1267 ਮੈਂਬਰ ਹਨ।
ਉਨਾਂ ਜ਼ਿਲੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਿੰਡ ਵਿੱਚ ਕੋਈ ਵੀ ਕਿਸਾਨ ਖੇਤੀਬਾੜੀ ਖੇਤਰ ਵਿੱਚ ਬੇਹਤਰ ਕਾਰਗੁਜ਼ਾਰੀ ਦਿਖਾ ਰਿਹਾ ਹੈ ਤਾਂ ਉਸ ਸੰਬੰਧੀ ਜਾਣਕਾਰੀ ਸੰਬੰਧਤ ਖੇਤੀਬਾੜੀ ਅੀਧਕਾਰੀਆਂ ਤੱਕ ਪਹੁੰਚਾਈ ਜਾਵੇ ਤਾਂ ਜੋ ਉਸ ਕਿਸਾਨ ਦੁਆਰਾ ਕੀਤੇ ਬੇਹਤਰ ਕੰਮਾਂ ਨੂੰ ਵੀਡਿਓ ਦੇ ਰੂਪ ਵਿਚ ਹੋਰਨਾਂ ਕਿਸਾਨਾਂ ਤੱਕ ਯੂ ਟਿਊਬ ਚੈਨਲ ਰਾਹੀ ਪਹੁੰਚਾਇਆ ਜਾ ਸਕੇ।
Punjab Post Daily Online Newspaper & Print Media