Monday, July 6, 2026

ਹੈਰੀਟੇਜ ਸਟਰੀਟ ਵਿਖੇ ਪੁਲਿਸ ਦੀ ਪੈਟਰੋਲਿੰਗ ਤੇ ਲੋਕਾਂ ਦੀ ਮਦਦ ਲਈ 4 ਗੱਡੀਆਂ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੁ ਹੈਰੀਟੇਜ ਸਟਰੀਟ ਲਈ ਅੰਮ੍ਰਿਤਸਰ ਪੁਲਿਸ ਨੂੰ ਐਮ.ਪੀ ਫੰਡ ਵਿੱਚੋਂ 4 ਇਲੈਕਟਰੀਕਲ ਗੱਡੀਆਂ ਪੈਟਰੋਲਿੰਗ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਲੋਕਾਂ ਦੀ ਮਦਦ ਵੀ ਕਰਨਗੀਆਂ। ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਨਗਰੀ ਦੀ ਸੇਵਾ ਲਈ ਦਿਨ ਰਾਤ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ।
ਇਸ ਮੌਕੇ ਐਸ.ਐਸ.ਪੀ ਦਿਹਾਤੀ ੍ਰ ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ, ਜਨਰਲ ਮੈਨੇਜਰ ਉਦਯੋਗ ਮਾਨਵਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਰਾਜੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ ਅਸੀਸ਼ ਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …