ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੱਲ ਲੋਕ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਹਾਜ਼ਰੀ ਵਿੱਚ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਖਾਸ ਕਰਕੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਨਾਜੁਕ ਹਾਲਤ ਨੂੰ ਦੇਖਦਿਆਂ ਜੋ ਹਾਅ ਦਾ ਨਾਅਰਾ ਮਾਰਿਆ ਹੈ। ਉਸ ਲਈ ਆਈ.ਐਸ.ਓ. ਉਨ੍ਹਾਂ ਦੀ ਸ਼ਲਾਘਾ ਕਰਦੀ ਹੈ। ਕੰਵਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਸਲੇ ਦੀ ਗੰਭੀਰਤਾ ਦੇ ਮੱਦੇ ਨਜ਼ਰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਠੋਸ ਤਰੀਕੇ ਨਾਲ ਕੇਂਦਰ ਸਰਕਾਰ ਸਾਹਮਣੇ ਆਪਣੀ ਮੰਗ ਨੂੰ ਰੱਖਣਾ ਚਾਹੀਦਾ ਹੈ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਸਿੱਖ ਕੌਮ ਭਾਈ ਗੁਰਬਖਸ਼ ਸਿੰਘ ਦੇ ਨਾਲ ਡੱਟ ਕਿ ਖੜੀ ਹੈ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …