ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮਿੱਟੀ, ਪਾਣੀ
ਅਤੇ ਹਵਾ ਬਚਾਓ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਨੇੜਲੀ ਪਿੰਡੀ ਭਾਈ ਕੀ ਸਮਾਧ ਵਿਖੇ ਕਿਸਾਨ ਜਰਨੈਲ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਅੱਜ ਆਪਣੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਕੀਤੀ।ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮਹਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਕਰਨ ‘ਤੇ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ ਅਤੇ ਸਿੱਧੀ ਬਿਜ਼ਾਈ ਨਾਲ ਕਿਸਾਨ ਆਪਣਾ ਲੇਬਰ ਖਰਚਾ ਬਚਾਉਣ ਤੋਂ ਇਲਾਵਾ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਵਿਚ ਵਿਸ਼ੇਸ਼ ਯੋਗਦਾਨ ਪਾ ਸਕਦੇ ਹਨ।ਇਸ ਮੌਕੇ ਸ਼ਿੰਦਾ ਸਿੰਘ ਅਤੇ ਕਈ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media