Saturday, July 18, 2026

ਚੇਅਰਮੈਨ ਇੰਪਰੂਵਮੈਂਟ ਟਰੱਸਟ ਨੂੰ ਅਗਲੇ 15 ਸਾਲਾਂ ਲਈ ਹਾਊਸਿੰਗ ਪਲਾਨ ਤਿਆਰ ਕਰਨ ਦੇ ਹੁਕਮ

ਸੁਚਾਰੂ ਕੰਮ-ਕਾਜ਼ ਲਈ ਜਾਇਦਾਦ ਰਜਿਸਟਰ ਨੂੰ ਈ-ਫਾਰਮੈਟ ਵਿੱਚ ਤਿਆਰ ਕਰਨ ਦੇ ਆਦੇਸ਼

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਸ਼ਹਿਰ ਵਿੱਚ ਵਧੀਆ ਅਤੇ ਵਾਜ਼ਬ ਕੀਮਤ ਵਾਲੇ ਮਕਾਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਟਰੱਸਟ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕਪੂਰਥਲਾ ਦੇ ਲੋਕਾਂ ਲਈ ਅਗਲੇ 5, 10 ਅਤੇ 15 ਸਾਲਾਂ ਲਈ ਵਿਆਪਕ ਯੋਜਨਾਬੰਦੀ ਤਿਆਰ ਕਰਨ।
                  ਇੰਪਰੂਵਮੈਂਟ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਰੰਗਲ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਮੁਕੱਦਮੇਬਾਜ਼ੀ ਨੂੰ ਘੱਟ ਕਰਨ ਲਈ ਪੁੱਡਾ ਅਤੇ ਗਮਾਡਾ ਦੀ ਤਰਜ਼ `ਤੇ ਈ-ਫਾਰਮੈਟ ਵਿੱਚ ਜਾਇਦਾਦ ਰਜਿਸਟਰ ਨੂੰ ਕਾਇਮ ਰੱਖਣ।
                     ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਉਹ ਅਗਲੀ ਬੈਠਕ ਤੋਂ ਪਹਿਲਾਂ-ਪਹਿਲਾਂ ਵਿਕਸਤ ਕੀਤੇ ਜਾਣ ਵਾਲੇ ਖੇਤਰਾਂ ਦੀ ਸ਼ਨਾਖਤ ਕਰਨ ਤਾਂ ਜੋ ਇੰਪਰੂਵਮੈਂਟ ਟਰੱਸਟ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।ਮੀਟਿੰਗ ਵਿੱਚ ਇੰਪਰੂਵਮੈਂਟ ਟਰੱਸਟ ਦਾ 2022-23 ਲਈ 428.26 ਲੱਖ ਰੁਪਏ ਦਾ ਸਾਲਾਨਾ ਬਜਟ ਵੀ ਪਾਸ ਕੀਤਾ ਗਿਆ।
              ਮੀਟਿੰਗ ਵਿੱਚ ਏ.ਡੀ.ਸੀ (ਜੀ) ਅਜੈ ਅਰੋੜਾ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਈ.ਓ ਸੁਰਿੰਦਰ ਕੁਮਾਰੀ ਅਤੇ ਟਰੱਸਟ ਦੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …