ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਞਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਇੱਬਣ ਕਲਾਂ
ਵਿਖੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ ਦੀ ਅਗਵਾਈ ਹੇਠ ਪਿੰਡ ਵਿੱਚ ਨਵੀਂ ਇਕਾਈ ਕਮੇਟੀ ਚੁਣੀ ਗਈ।ਜਿਸ ਵਿੱਚ ਪਿੰਡ ਪ੍ਰਧਾਨ ਸੁਰਜੀਤ ਸਿੰਘ, ਸਕੱਤਰ ਮਨਜੀਤ ਸਿੰਘ, ਸੀਨੀ: ਮੀਤ ਪ੍ਰਧਾਨ ਰਾਜਵੰਤ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ ਮੌਜ਼ੂੂਦਾ ਹਾਕਮਾਂ ਤੋ ਕਿਸੇ ਵੀ ਪ੍ਰਕਾਰ ਦੀਆਂ ਆਸਾਂ ਉਮੀਦਾਂ ਛੱਡ ਕੇ ਪਰਿਵਾਰਾਂ ਸਮੇਤ ਜਥੇਬੰਦ ਹੋ ਕੇ ਸੰਘਰਸ਼ਾਂ ਨੂੰ ਪਹਿਲ ਦਿਓ, ਕਿਉਂਕਿ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਨੂੰ ਬਚਾਉਣ ਸਾਡੇ ਕੋਲ ਸੰਘਰਸ਼ਾਂ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਹੈ।ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਜਨਤਕ ਅਦਾਰਿਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾ ਰਹੀ ਹੈ ਅਤੇ ਹੁਣ ਖੇਤੀ ਸੈਕਟਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਥਾਣਾ ਮਜੀਠਾ ਅੱਗੇ ਕਿਸਾਨਾਂ ਵੱਲੋਂ ਚੱਲ ਰਹੇ ਧਰਨੇ ਦੀ ਪੂਰਨ ਹਮਾਇਤ ਕਰਦਿਆਂ ਪੁਲਿਸ ਪ੍ਰਸਾਸ਼ਨ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ।ਇਸ ਮੌਕੇ ਬਲਿਹਾਰ ਸਿੰਘ, ਬਲਕਾਰ ਸਿੰਘ, ਸਾਹਿਬ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ, ਕੁਲਵਿੰਦਰ ਸਿੰਘ ਇੱਬਣ ਕਲਾਂ, ਯਾਦਵਿੰਦਰ ਸਿੰਘ ਸਾਂਘਣਾ ਆਦਿ ਆਗੂ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media