Friday, March 20, 2026

ਐਡਵੋਕੇਟ ਧਾਮੀ ਨੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ।ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਪੁਲਿਸ ਵੱਲੋਂ ਪਰਚਾ ਦਰਜ਼ ਕਰ ਲਿਆ ਗਿਆ ਹੈ, ਪ੍ਰੰਤੂ ਜਦੋਂ ਤੱਕ ਇਸ ਘਟਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ, ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ।
                ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਵਲੋਂ ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ਼ ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …