Tuesday, March 24, 2026

ਮੁੱਖ ਮੰਤਰੀ ਮਾਨ ਈਸੜੂ ਲਈ ਬਹੁਤ ਵੱਡੇ ਪ੍ਰੋਜੈਕਟ ਦਾ ਕਰਨਗੇ ਐਲਾਨ- ਵਿਧਾਇਕ ਸੌਂਦ

ਜੌੜੇਪੁਲ ਜਰਗ, 22 ਮਈ (ਨਰਪਿੰਦਰ ਬੈਨੀਪਾਲ) – ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਆਪਣੀ ਜਿੱਤ ਉਪਰੰਤ ਹਲਕੇ ਦੇ ਪਿੰਡਾਂ ‘ਚ ਧੰਨਵਾਦੀ ਦੌਰੇ ਕਰ ਰਹੇ ਹਨ।ਇਸੇ ਲੜੀ ਤਹਿਤ ਅੱਜ ਉਨ੍ਹਾਂ ਨਸਰਾਲੀ, ਚਕੋਹੀ, ਗਾਜੀਪੁਰ ਤੇ ਈਸੜੂ ਆਦਿ ਪਿੰਡਾਂ ਦਾ ਦੌਰਾ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ।ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਹੁਤ ਜਲਦ ਪੰਜਾਬ ਦੇ ਲੋਕ ਮੁਹੱਲਾ ਕਲੀਨਿਕ ਵਿੱਚ ਆਪੋ ਆਪਣਾ ਇਲਾਜ਼ ਫਰੀ ਕਰਵਾ ਸਕਣਗੇ।ਇਹ ਮੁਹੱਲਾ ਕਲੀਨਿਕ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਖੋਲ੍ਹੇ ਜਾਣਗੇ ਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵਲੋਂ ਕੀਤੇ ਸਾਰੇ ਵਾਅਦੇ ਇੱਕ ਇੱਕ ਕਰਕੇ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਜੀ ਨੂੰ ਸਰਧਾ ਦੇ ਫੱਲ ਭੇਟ ਕਰਨ ਲਈ ਆਉਣਗੇ।ਉਸ ਸਮੇਂ ਉਹ ਕਸਬਾ ਈਸੜੂ ਲਈ ਬਹੁਤ ਵੱਡੇ ਪ੍ਰੋਜੈਕਟ ਦਾ ਐਲਾਨ ਕਰਨਗੇ, ਜੋ ਅੱਜ ਤੱਕ ਦੀਆਂ ਸਰਕਾਰਾਂ ਨੇ ਨਹੀਂ ਕੀਤਾ।
ਇਸ ਮੌਕੇ ਲਛਮਣ ਸਿੰਘ ਗਰੇਵਾਲ, ਮਲਾਗਰ ਖਾਂ ਨਸਰਾਲੀ, ਪ੍ਰਧਾਨ ਸੁਖਵਿੰਦਰ ਸਿੰਘ, ਇੰਦਰਪ੍ਰੀਤ ਸਿੰਘ ਰੂਪੀ, ਵਰਿੰਦਰ ਵਰੁਣ, ਮਲਕੀਤ ਸਿੰਘ, ਜਤਿੰਦਰਜੋਤ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਬਲਜੀਤ ਸਿੰਘ, ਮਨਵੀਰ ਸਿੰਘ, ਮਨਵੀਰ ਸਿੰਘ, ਚਰਨਜੀਤ ਸਿੰਘ ਚੰਨੀ, ਸਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੀਤਲ ਸਿੰਘ, ਤਜਿੰਦਰ ਸਿੰਘ ਸੋਨੀ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਪਵਿੱਤਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …