ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡ ਧਰਮਕੋਟ ਜ਼ਿਲ੍ਹਾ ਜਿਲ੍ਹਾ
ਅੰਮ੍ਰਿਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਪੁਲਿਸ ਨੂੰ ਕਿਹਾ ਕਿ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਪਿਛੇ ਕੌਣ ਕੰਮ ਕਰ ਰਿਹਾ ਹੈ ਇਸ ਨੂੰ ਬੇਨਕਾਬ ਕੀਤਾ ਜਾਵੇ ਅਤੇ ਉਨਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ।ਨਾਲ ਹੀ ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਨ ਦੀ ਮਨਸ਼ਾ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਹੈ, ਜਿਸ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media