ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ‘ਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਝੋਨੇ ਦੀ
ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਿਜਾਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਹਰੇਕ ਅਧਿਕਾਰੀ ਕਾਰਜ਼ ਕਰੇਗਾ ਤਾਂ ਜੋ ਜਿਲ੍ਹੇ ਅੰਦਰ ਵਧੇਰੇ ਖੇਤਰ ਨੂੰ ਸਿੱਧੀ ਬਿਜ਼ਾਈ ਅਧੀਨ ਲਿਆਂਦਾ ਜਾ ਸਕੇ।ਡਿਪਟੀ ਕਮਿਸ਼ਨਰ ਹਰਬੀਰ ਸਿੰਘ (ਆਈ.ਏ.ਐਸ) ਨੇ ਅਪਣੇ ਦਫਤਰ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੋਰਾਨ ਕੀਤਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਪ੍ਰਿ੍ਰਤਪਾਲ ਸਿੰਘ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ.ਡੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜ਼ਾਏ ਝੋਨੇ ਦੀ ਸਿੱਧੀ ਬਿਜ਼ਾਈ ਕੀਤੀ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20% ਪਾਣੀ ਦੀ ਬਚਤ ਹੁੰਦੀ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਉਤਸ਼ਾਹ ਵਜੋਂ ਦਿੱਤੇ ਜਾਣਗੇ, ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।
ਉਨਾਂ ਕਿਹਾ ਕਿ ਜ਼ਿਲੇ ਅੰਦਰ ਸਮੂਹ ਪੰਚਾਇਤੀ ਜ਼ਮੀਨਾਂ ਤੇ ਝੋਨੇ ਦੀ ਕਾਸ਼ਤ, ਸਿੱਧੀ ਬਿਜ਼ਾਈ ਤਕਨੀਕ ਨਾਲ ਕਰਾਈ ਜਾਵੇਗੀ।ਉਨਾਂ ਕਿਹਾ ਕਿ ਝੋਨੇ ਦੀ ਸਿਧੀ ਬਿਜਾਈ ਅਜਿਹੀ ਤਕਨੀਕ ਹੈ ਜਿਸ ਨਾਲ ਪਾਣੀ ਦੀ ਘੱਟ ਖੱਪਤ ਕਰਕੇ ਮਿਆਰੀ ਝੋਨੇ ਦੀ ਪੈਦਾਵਾਰ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਝੋਨੇ ਦੀ ਸਿੱਧੀ ਬਿਜ਼ਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਪਿੰਡਾਂ ਦੇ ਕਲੱਸਟਰ ਬਣਾ ਕੇ ਨਿਯੁੱਕਤ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੱਧੀ ਬਿਜ਼ਾਈ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਸ ਮੋਕੇ ਤੇ ਉਨ੍ਹਾਂ ਵਲੋਂ ਸਿੱਧੀ ਬਿਜ਼ਾਈ ਲਈ ਪ੍ਰੇਰਿਤ ਕਰਨ ਲਈ ਇੱਕ ਪੈਂਫਲੇਟ ਵੀ ਜਾਰੀ ਕੀਤਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media