Tuesday, November 24, 2026

ਖ਼ਾਲਸਾ ਕਾਲਜ ਵੂਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਤੇਲਗੂ ਭਾਸ਼ਾ ਦੀ ਸਿਖਲਾਈ

ਅੰਮ੍ਰਿਤਸਰ, 23 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਭਾਰਤ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ‘ਏਕ ਭਾਰਤ ਸ੍ਰੇਸ਼ਠ ਭਾਰਤ’ ਤਹਿਤ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਂਧਰਾ ਪ੍ਰਦੇਸ਼ ਸੂਬੇ ਦੀ ਜਾਣਕਾਰੀ ਦਿੰਦੇ ਹੋਏ ਉਥੋਂ ਦੀ ਰਾਜ ਭਾਸ਼ਾ ਤੈਲਗੂ ਲਿਖਣੀ ਸਿਖਾਈ ਗਈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਸ ਕਾਰਜ਼ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆ ਵਿਦਿਆਰਥਣਾਂ ਨੂੰ ਹੋਰਨਾਂ ਭਾਸ਼ਾਵਾਂ ਸਿੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰੇਕ ਭਾਸ਼ਾ ਸਤਿਕਾਰਯੋਗ ਹੈ।ਇਸ ਲਈ ਆਪਣੇ ਗਿਆਨ ਦੇ ਵਾਧੇ ਅਤੇ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ’ਚ ਜਾਣ ਸਮੇਂ ਉਥੋਂ ਦੀ ਸਿੱਖੀ ਹੋਈ ਭਾਸ਼ਾ ਨਾਲ ਬਹੁਤ ਹੀ ਫ਼ਾਇਦਾ ਹੁੰਦਾ ਹੈ।ਜਿਸ ਨਾਲ ਅਸੀਂ ਆਪਣੇ ਵਿਚਾਰ ਇਕ ਦੂਜੇ ਨਾਲ ਆਸਾਨੀ ਨਾਲ ਸਾਂਝੇ ਕਰ ਸਕਦੇ ਹਨ।ਇਸ ਉਪਰੰਤ ਵਿਦਿਆਰਥਣਾਂ ਕੋਲੋਂ ਹਿੰਦੀ-ਪੰਜਾਬੀ-ਤੇਲਗੂ ਵਰਣਮਾਲਾ ਦੇ ਚਾਰਟ ਬਣਵਾਏ ਗਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …