Thursday, March 12, 2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਨਵੀਂ ਜ਼ੋਨ ਕਮੇਟੀ ਦੀ ਚੋਣ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਅੱਜ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਡਾਲਾ ਦੀ ਪ੍ਰਧਾਨਗੀ ਹੇਠ ਨਵੀਂ ਜ਼ੋਨ ਕਮੇਟੀ ਦੀ ਚੋਣ ਪਿੰਡ ਚੱਬਾ ਦੇ ਗੁਰਦੁਆਰਾ ਬਾਬਾ ਖੂਹ ਵਾਲਾ ਜੀ ਵਿਖੇ ਕੀਤੀ ਗਈ।ਜਿਸ ਵਿੱਚ ਸੈਂਕੜੇ ਕਿਸਾਨ, ਮਜ਼ਦੂਰ ਸ਼ਾਮਲ ਹੋਏ ਅਤੇ ਸਰਬਸੰਮਤੀ ਨਾਲ ਦਿਲਬਾਗ ਸਿੰਘ ਖਾਪੜਖੇੜੀ ਨੂੰ ਜੋਨ ਪ੍ਰਧਾਨ, ਸਕੱਤਰ ਮੰਗਵਿੰਦਰ ਸਿੰਘ ਮੰਡਿਆਲਾ, ਸੀਨੀ: ਮੀਤ ਪ੍ਰਧਾਨ ਰਾਜ ਸਿੰਘ ਤਾਜੇਚੱਕ ਸਮੇਤ 11 ਮੈਂਬਰੀ ਕਮੇਟੀ ਚੁਣੀ ਗਈ।ਸੂਬਾ ਆਗੂਆਂ ਪੰਧੇਰ ਤੇ ਚੱਬਾ ਨੇ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਦੇ ਸੈਂਕੜੇ ਪਿੰਡਾਂ ਵਿੱਚ ਜਥੇਬੰਦਕ ਚੋਣਾਂ ਦੇ ਚੱਲਦਿਆਂ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਿੱਜੀਕਰਨ ਦੀਆਂ ਨੀਤੀਆਂ ‘ਤੇ ਚੱਲਦਿਆਂ ਦੇਸ਼ ਦੇ ਜਨਤਕ ਅਦਾਰੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ ਅਤੇ ਹੁਣ ਖੇਤੀ ਸੈਕਟਰ ਨੂੰ ਘਾਟੇਵੰਦਾ ਸਾਬਤ ਕਰਕੇ ਕਿਸਾਨਾਂ ਨੂੰ ਖੇਤੀ ਕਿੱਤੇ ਵਿੱਚੋਂ ਬਾਹਰ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
                ਇਸ ਮੌਕੇ ਸਤਬੀਰ ਸਿੰਘ ਵਡਾਲੀ ਗੁਰੂ, ਦਲਬੀਰ ਸਿੰਘ ਬਾਸਰਕੇ, ਭੁਪਿੰਦਰ ਸਿੰਘ ਮਾਲੂਵਾਲ, ਮੰਗਜੀਤ ਸਿੰਘ ਸਿੱਧਵਾਂ, ਮੰਗਤ ਸਿੰਘ ਭਕਨਾਂ ਕਲਾਂ, ਦਿਲਬਾਗ ਸਿੰਘ ਭਕਨਾ ਖੁਰਦ, ਸਰਦੂਲ ਸਿੰਘ ਧੱਤਲ ਆਦਿ ਆਗੂਆਂ ਸਮੇਤ ਸੈਂਕੜੇ ਕਿਸਾਨ ਮਜ਼ਦੂਰ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …