ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5.00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।
ਇਹ ਪਾਬੰਦੀ ਦਾ ਹੁਕਮ 10 ਅਗਸਤ 2022 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …