ਸਮਰਾਲਾ, 25 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ (ਸੰਘਰਸ਼ੀ) ਦੀ ਅਹਿਮ ਮੀਟਿੰਗ ਪ੍ਰੇਮ ਸਾਗਰ ਸ਼ਰਮਾ, ਧਰਮਪਾਲ ਚਮਕੌਰ ਸਾਹਿਬ, ਦੇਸ ਰਾਜ ਗਾਂਧੀ ਜਲਾਲਾਬਾਦ, ਸਰੂਪ ਸਿੰਘ ਖੰਨਾ, ਸਰਵਣ ਸਿੰਘ ਨੂਰਪੁਰ ਬੇਦੀ ਦੀ ਅਗਵਾਈ ਹੇਠ ਕੀਤੀ ਗਈ।ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਸਰਬਸੰਮਤੀ ਨਾਲ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੂੰ 11ਵੀਂ ਵਾਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ (ਸੰਘਰਸ਼ੀ) ਦਾ ਪ੍ਰਧਾਨ ਅਤੇ ਧਰਮਪਾਲ ਚਮਕੌਰ ਸਾਹਿਬ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੈਨਸ਼ਨਰਾਂ ਦੀ ਭਖਦੀਆਂ ਮੰਗਾਂ ਲਾਗੂ ਕਰਵਾਉਣ ਲਈ ਤਿੱਖੇ ਸੰਘਰਸ਼, ਧਰਨੇ, ਮੁਜ਼ਾਹਰੇ ਅਤੇ ਰੈਲੀਆਂ ਕਰਕੇ ਪੰਜਾਬ ਸਰਕਾਰ ‘ਤੇ ਦਬਾਅ ਪਾਉਣ ‘ਤੇ ਜ਼ੋਰ ਦਿੱਤਾ ਗਿਆ।ਇਸ ਤੋਂ ਇਲਾਵਾ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਲੋ ਕੈਬਨਿਟ ਮੀਟਿੰਗ ਵਿੱਚ ਜੋ 2.59 ਗੁਣਾਂਕ ਪਾਸ ਕਰਕੇ ਲਾਗੂ ਕਰਨਾ ਮੰਨਿਆ ਸੀ ਉਹ ਲਾਗੂ ਕਰਵਾਉਣਾ, 34 ਪ੍ਰਤੀਸ਼ਤ ਮਹਿੰਗਾਈ ਰਾਹਤ ਤੇ ਕੈਸ਼ਲੈਸ ਸਿਸਟਮ ਆਫ ਟਰੀਟਮੈਂਟ ਮੁੜ ਲਾਗੂ ਕਰਵਾਉਣਾ ਅਤੇ ਮੈਡੀਕਲ ਬਿੱਲਾਂ ਦਾ ਨਿਪਟਾਰਾ ਇੱਕ ਮਹੀਨੇ ਦੇ ਅੰਦਰ ਅੰਦਰ ਕਰਨਾ ਆਦਿ ਮੰਗਾਂ ‘ਤੇ ਜ਼ੋਰ ਦਿੱਤਾ ਗਿਆ।ਇਹ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਮੌਜ਼ੂਦਾ ਸਰਕਾਰ ਨੇ ਉਪਰੋਕਤ ਮੰਗਾਂ ਮੰਨਣ ਦੇ ਜਲਦੀ ਹੁਕਮ ਜਾਰੀ ਨਾ ਕੀਤੇ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਸਮੁੱਚੀ ਟੀਮ ਵਲੋਂ 30 ਮਈ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੋਣ ਵਾਲੀ ਪੰਜਾਬ ਪੱਧਰੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਸਾਂਝਾ ਫਰੰਟ ਸਟੇਟ ਗਰੁੱਪ ਦੀਆਂ ਆਉਣ ਵਾਲੇ ਸਮੇਂ ‘ਚ ਮੀਟਿੰਗਾਂ ਵਿੱਚ ਵੀ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ ਗਈ।ਧਰਮਪਾਲ ਚਮਕੌਰ ਸਾਹਿਬ ਵਲੋਂ ਆਏ ਸਾਥੀਆਂ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …