Tuesday, November 24, 2026

ਰੋਜਗਾਰ ਬਿਊਰੋ ਵਲੋਂ ਰੋਜ਼ਗਾਰ ਮੇਲਾ 27 ਮਈ ਨੂੰ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 27 ਮਈ ਨੂੰ ਸਵਾਮੀ ਸਤਯਾਨੰਦ ਕਾਲਜ ਅਜਨਾਲਾ ਰੋਡ ਅੰਮ੍ਰਿਤਸਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਰੋਜਗਾਰ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 15 ਤੋਂ ਵੱਧ ਨਾਮਵਰ ਕੰਪਨੀਆਂ ਭਾਗ ਲੈ ਕੇ ਵੱਖ-ਵੱਖ ਖੇਤਰਾਂ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕਰਨਗੀਆਂ। ਇਸ ਰੋਜ਼ਗਾਰ ਮੇਲੇ ਵਿੱਚ 12ਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਵਿਦਿਅਕ ਯੋਗਤਾਵਾਂ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਲੋਂ ਆਈ.ਟੀ, ਬੈਂਕਿੰਗ, ਇੰਨਸ਼ੋਰੈਂਸ, ਹੋਟਲ, ਮਾਰਕੀਟਿੰਗ, ਕਸਟਮਰ ਸਪੋਰਟ ਆਦਿ ਸੈਕਟਰ ਨਾਲ ਸਬੰਧਤ ਨੋਕਰੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।ਨੋਕਰੀ ਦੇ ਚਾਹਵਾਨ ਪ੍ਰਾਰਥੀ 27 ਮਈ ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਦੁਪਿਹਰ ਦੇ 02.00 ਵਜੇ ਤੱਕ ਇਸ ਰੋਜ਼ਗਾਰ ਮੇਲੇ ਵਿੱਚ ਆ ਕੇ ਹਿੱਸਾ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਰੋਜਗਾਰ ਬਿਊਰੋ ਦੇ ਅਧਿਕਾਰੀਆਂ ਨਾਲ ਰਾਬਤਾ ਜਾਂ ਰਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …