Monday, July 6, 2026

ਵਧੀਕ ਜਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ ) – ਲੋਕ ਸਭਾ ਹਲਕਾ ਸੰਗਰੂਰ-12 ਦੀ ਜ਼ਿਮਨੀ ਚੋਣ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਵਧੀਕ ਜਿਲ੍ਹਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਵਲੋਂ ਜਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾਧਾਕਾਂ ਨੂੰ ਆਪਣਾ ਅਸਲਾ ਸਥਾਨਕ ਥਾਣੇ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
               ਜਾਰੀ ਹੁਕਮਾਂ ਅਨੁਸਾਰ ਲੋਕ ਸਭਾ ਹਲਕਾ-12 ਸੰਗਰੂਰ ਦੀ ਜਿਮਨੀ ਚੋਣ ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਕਿਸੇ ਅਣਹੋਣੀ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਸਲਾਧਾਰਕਾਂ ਪਾਸੋਂ ਅਸਲਾ ਜਮ੍ਹਾ ਕਰਾਉਣਾ ਜਰੂਰੀ ਹੈ।
                     ਇਹ ਹੁਕਮ ਆਰਮੀ ਪ੍ਰਸੋਨਲ, ਪੈਰਾਮਿਲਟਰੀ ਫੋਰਸਾਂ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।ਹੁਕਮ 26 ਮਈ 2022 ਤੋਂ 28 ਜੂਨ 2022 ਤੱਕ ਲਾਗੂ ਰਹਿਣਗੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …