ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਫਸਰ ਐਨ.ਟੀ.ਸੀ.ਪੀ ਡਾ. ਕਰਨ
ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰੌਸ਼ਨ ਲਾਲ, ਐਸ.ਆਈ ਪਰਮਜੀਤ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਿਲ ਸਨ। ਇਸ ਟੀਮ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਭਗ 17 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ।ਜਿਸ ਦੌਰਾਨ ਬੱਸ ਸਟੈਂਡ, ਰਾਮ ਤਲਾਈ ਚੌਂਕ, ਮਕਬੂਲਪੁਰਾ, ਐਲਫਾ ਮਾਲ, ਤਾਰਾਂਵਾਲਾ ਪੁਲ, ਨਿਊ ਅੰਮ੍ਰਿਤਸਰ ਅਤੇ ਗੋਲਡਨ ਗੇਟ ਦੇ ਇਲਾਕਿਆਂ ਵਿੱਚ ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਸਿਗਰਟ ਨੋਸ਼ੀ ਕਰਨ ਵਾਲੇ ਲੋਕਾਂ ਦੇ ਕੁੱਲ 12 ਮੌਕੇ ਦੇ ਜੁਰਮਾਨਾ ਚਲਾਣ ਕੀਤੇ ਅਤੇ ਤਾੜਨਾ ਕੀਤੀ ਗਈ।ਇਸ ਤੋਂ ਇਲਾਵਾ ਇਸ ਟੀਮ ਵਲੋਂ ਮੌਕੇ ਤੇ ਗੈਰ ਮਿਆਰੀ ਅਤੇ ਵਿਦੇਸ਼ੀ ਬੈ੍ਰਂਡ ਦੀਆ ਸਿਗਰਟਾਂ ਨਸ਼ਟ ਕਰਵਾਈਆਂ ਤੇ ਚਲਾਣ ਕੱਟੇ ਗਏ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾਂ ਵੀ ਸਜ਼ਾ/ਜੁਰਮਾਨੇ ਯੋਗ ਅਪਰਾਧ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media