Tuesday, February 24, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੋਟਰੀ ਤੇ ਇਨਰ ਵ੍ਹੀਲ ਕਲੱਬ ਦੇ ਸਹਿਯੋਗ ਨਾਲ ਫ੍ਰੀ ਮੈਮੋਗ੍ਰਾਫੀ ਕੈਂਪ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ, ਇਨਰ ਵ੍ਹੀਲ ਕਲੱਬ ਅੰਮ੍ਰਿਤਸਰ ਅਤੇ ਹੋਰ ਸਿਸਟਰ ਕਲੱਬਾਂ ਦੇ ਸਹਿਯੋਗ ਨਾਲ 40 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ‘ਚ ਬ੍ਰੈਸਟ ਕੈਂਸਰ ਬਾਰੇ ਜਾਗਰੁਕਤਾ ਲਿਆਉਣ ਲਈ ਫ੍ਰੀ ਮੈਮੋਗ੍ਰਾਫੀ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਲਈ ਆਧੁਨਿਕ ਟੈਸਟ ਤਕਨੀਕਾਂ ਨਾਲ ਲੈਸ ਬੱਸ, ਡਾਕਟਰਾਂ ਤੇ ਨਰਸਾਂ ਦੀ ਟੀਮ ਕਾਲਜ ਵਿਚ ਤੈਨਾਤ ਕੀਤੀ ਗਈ।
                   ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਾਗਰੂੁਕਤਾ ਅਤੇ ਸਮੇਂ ਸਿਰ ਬੈ੍ਰਸਟ ਕੈਂਸਰ ਦਾ ਇਲਾਜ਼ ਕਰਨ ਅਤੇ ਇਸ ਦੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ‘ਚ ਮਦਦਗਾਰ ਹੋ ਸਕਦਾ ਹੈ। ਉਹਨਾਂ ਨੇ ਅੋਰਤਾਂ ਦੀ ਸਿਹਤ ਨਾਲ ਸੰਬੰਧਤ ਮੁੱਦਿਆਂ ਬਾਰੇ ਜਾਗਰੁਕਤਾ ਲਿਆਉਣ ‘ਤੇ ਜ਼ੋਰ ਦਿੱਤਾ।
ਮਿਸ ਰੀਟਾ ਸ਼ਰਮਾ ਪ੍ਰਧਾਨ ਰੋਟਰੀ ਕਲੱਬ ਅੰਮ੍ਰਿਤਸਰ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਰੋਟਰੀ ਕਲੱਬ ਹਮੇਸ਼ਾ ਹੀ ਅੱਗੇ ਆਉਂਦਾ ਹੈ।ਸਮਾਜ ਦੇ ਪਛੜੇ ਵਰਗਾਂ ਅਤੇ ਦੂਰ ਦਰਾਡੇ ਰਹਿਣ ਵਾਲੀਆਂ ਔਰਤਾਂ ਦੀ ਬੀਮਾਰੀ ਦਾ ਪਤਾ ਲਗਾਉਣ ਅਤੇ ਸਮੇਂ ਸਿਰ ਇਲਾਜ਼ ਵਿੱਚ ਮੈਮੋਗ੍ਰਾਫੀ ਵੈਨ ਮਦਦ ਕਰਦੀ ਹੈ।
ਇਸ ਕੈਂਪ ਦੌਰਾਨ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕੀ ਕਮੇਟੀ ਸਮੇਤ ਕਾਲਜ ਦੇ ਫੈਕਲਟੀ ਮੈਂਬਰ ਅਤੇ ਰੋਟਰੀ ਕਲੱਬ ਮੈਂਬਰ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …