Monday, July 14, 2025
Breaking News

ਪੰਜਾਬ ਪੁਲਿਸ ਤੇ ਫੌਜ ਦੀਆਂ ਪੋਸਟਾਂ ਲਈ ਲੜਕਿਆਂ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਆਰੰਭ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਪੁਲਿਸ ਦੀ ਭਰਤੀ ਦੀਆਂ 10314 ਅਤੇ ਫੌਜ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਇੰਚਾਰਜ਼ ਰਵਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਯੂਵਕਾਂ ਲਈ ਸੀ-ਪਾਈਟ ਕੈਂਪ ਰਣੀਕੇ ਜਿਲ੍ਹਾ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਪੋਸਟਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 30 ਅਤੇ 31 ਮਈ 2022 ਤੋਂ ਸਵੇਰੇ 9:00 ਵਜੇ ਤੋਂ 12:00 ਵਜੇ ਤੱਕ ਸੀ ਪਾਈਟ ਕੈਂਪ ਆਈ.ਟੀ.ਆਈ ਰਣੀਕੇ ਵਿਖੇ ਆ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਯੂਵਕ ਆਪਣੇ ਨਾਲ ਬਾਰਵੀਂ ਕਲਾਸ ਦਾ ਸਰਟੀਫਿਕੇਟ, ਆਧਾਰ ਕਾਰਡ, ਪਾਸ ਪੋਰਟ ਸਾਈਜ਼ ਫੋਟੋ, ਜਾਤੀ ਅਤੇ ਪੰਜਾਬ ਦੇ ਵਸਨੀਕ ਦਾ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਉਣ।ਟਰੇਨਿੰਗ ਦੌਰਾਨ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।ਦੱਸਣਯੋਗ ਹੈ ਕਿ ਯੁਵਕਾਂ ਦੀ ਟਰੇਨਿੰਗ 1 ਜੂਨ ਤੋਂ ਸ਼ੁਰੂ ਹੋ ਰਹੀ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …