Sunday, February 22, 2026

29 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਲਗਾਏ ਜਾ ਰਹੇ ਧਰਨੇ ਲਈ ਮਜ਼ਦੂਰਾਂ ਨੂੰ ਕੀਤਾ ਲਾਮਬੰਦ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਝੋਨੇ ਦੀ ਲਵਾਈ ਦਿਹਾੜੀ ਵਿੱਚ ਵਾਧਾ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ 29 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਅੱਜ ਪਿੰਡ ਸੀਬੀਆ ਅਤੇ ਉਭਾਵਾਲ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਜਰਨਲ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਅਤੇ ਬੱਬੂ ਉਭਾਵਾਲ ਨੇ ਕਿਹਾ ਕਿ ਜਦੋਂ ਮਹਿੰਗਾਈ ਦਿਨੋ ਦਿਨ ਵਧ ਰਹੀ ਹੋਵੇ ਅਤੇ ਮਜ਼ਦੂਰ ਦੀ ਕਿਰਤ ਦਾ ਸਹੀ ਮੁੱਲ ਨਾ ਮਿਲ ਰਿਹਾ ਹੋਵੇ ਉਸ ਸਮੇਂ ਮਜਦੂਰਾਂ ਦਾ ਜਥੇਬੰਦ ਹੋਣਾ ਲਾਜ਼ਮੀ ਹੋ ਜਾਂਦਾ ਹੈ।
                   ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਨੂੰ ਤਕਰੀਬਨ ਦੋ ਮਹੀਨਿਆਂ ਤੋਂ ਉੱਪਰ ਸਮਾਂ ਹੋ ਚੁੱਕਾ ਹੈ।ਇਸ ਸਰਕਾਰ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਤਾਂ ਕੀ ਹੱਲ ਕਰਨੀਆਂ ਸੀ, ਅੱਜ ਤੱਕ ਮੁੱਖ ਮੰਤਰੀ ਦੇ ਮੂੰਹ ਵਿਚੋਂ ਕਦੇ ਮਜ਼ਦੂਰ ਦੀ ਭਲਾਈ ਲਈ ਇੱਕ ਸ਼ਬਦ ਤੱਕ ਨਹੀਂ ਨਿਕਲਿਆ। ਉਹਨਾ ਕਿਹਾ ਕਿ ਹੁਣ ਜਦੋ ਪੰਜਾਬ ਦੇ ਪਿੰਡਾਂ ਵਿੱਚ ਘੱੜਮ ਚੌਧਰੀਆਂ ਵਲੋਂ ਮਜ਼ਦੂਰਾਂ ਦੀ ਦਿਹਾੜੀ ਤੈਅ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਨਾ ਮੰਨਣ ‘ਤੇ ਮਜ਼ਦੂਰਾਂ ਦੇ ਸਮਾਜਿਕ ਬਾਈਕਾਟ ਵੀ ਕੀਤੇ ਜਾ ਰਹੇ ਹਨ।ਪਰ ਸਰਕਾਰ ਵਲੋਂ ਇਹਨਾਂ ਖਿਲਾਫ਼ ਕੋਈ ਵੀ ਕਾਰਵਾਈ ਨਹੀ ਕੀਤੀ ਜਾ ਰਹੀ।ਇਸ ਲਈ ਸਰਕਾਰ ਆਪਣਾ ਫਰਜ਼  ਸਮਝਦੇ ਹੋਏ ਮਹਿਗਾਈ ਅਨੁਸਾਰ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰੇ।
               ਇਸ ਮੌਕੇ 29 ਮਈ ਨੂੰ ਸੰਗਰੂਰ ਵਿਖੇ ਲਗਾਏ ਜਾ ਰਹੇ ਧਰਨੇ ਲਈ ਮਜ਼ਦੂਰਾਂ ਨੇ ਵੱਡੀ ਗਿਣਤੀ ‘ਚ ਪਹੁੰਚਣ ਦਾ ਐਲਾਨ ਕੀਤਾ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …