ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ
144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਵਿੱਚ 29 ਮਈ ਨੂੰ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਅਰੇ ਵਿੱਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਰੀਟੋਰੀਅਸ ਸਕੂਲਾਂ ਵਿੱਚ (ਨੌਵੀਂ, ਗਿਆਰਵੀਂ ਅਤੇ ਬਾਰਵੀਂ ਸ਼਼੍ਰੇਣੀ) ਦਾਖਲੇ ਲਈ ਪ੍ਰਵੇਸ਼਼ ਪ੍ਰੀਖਿਆ-2022 ਮਿਤੀ 29 ਮਈ ਨੂੰ ਬਾਅਦ ਦੁਪਹਿਰ 2.00 ਵਜੇ ਤੋਂ 4.00 ਵਜੇ ਤੱਕ ਜਿਲਾ ਪੱਧਰ ‘ਤੇ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
ਇਹਨਾਂ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਲੋਕਾਂ ਦੀ ਇਕੱਤਰਤਾ ਨੂੰ ਰੋਕਣ ਲਈ ਦਫਾ 144 ਜ਼ਾਬਤਾ ਫੌਜਦਾਰੀ ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media