ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਵਿਖੇ
23 ਜੂਨ ਨੂੰ ਹੋ ਰਹੀ ਜ਼ਿ਼ਮਨੀ ਚੋਣ ਸੰਬੰਧੀ ਅਤੇ 6 ਜੂਨ ਦੇ ਸ਼ਹੀਦੀ ਸਮਾਗਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਲੌਂਗੋਵਾਲ ਦੇ ਮੁੱਖੀ ਜਗਮੇਲ ਸਿੰਘ ਦੀ ਅਗਵਾਈ ਹੇਠ ਕਸਬੇ ਵਿਚ ਪੁਲੀਸ ਵਲੋਂ ਫਲੈਗ ਮਾਰਚ ਕੱਢਿਆ ਗਿਆ।ਥਾਣਾ ਮੁਖੀ ਜਗਮੇਲ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਣ ਲਈ ਪੁਲਿਸ ਵਲੋਂ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।
ਇਸ ਮੌਕੇ ਥਾਣੇਦਾਰ ਰਾਮ ਸਿੰਘ ਅਤੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media