Monday, July 14, 2025
Breaking News

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਵਫਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦਾ ਇੱਕ ਵਫਦ ਕਨਵੀਨਰ ਅਵਿਨਾਸ਼ ਸ਼ਰਮਾ, ਕਨਵੀਨਰ ਅਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ (ਸੰਘਰਸ਼ੀ) ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਅਤੇ ਰਣਜੀਤ ਸਿੰਘ ਰਾਣਵਾਂ ਕਨਵੀਨਰ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗੈਰਮੌਜ਼ੂਦਗੀ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੂੰ ਮਿਲਿਆ।
ਪ੍ਰੇਮ ਸਾਗਰ ਸ਼ਰਮਾ ਨੇ ਸਮਰਾਲਾ ਵਿਖੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਪੈਨਸ਼ਨਰਾਂ ਨਾਲ ਧੱਕਾ ਕੀਤਾ ਹੈ, ਹਮੇਸ਼ਾਂ ਲਾਰੇ ਵਿੱਚ ਰੱਖ ਬੁੱਢੇ ਅਤੇ ਬੀਮਾਰ ਪੈਨਸ਼ਨਰਾਂ ਨੂੰ ਧੱਕੇ ਮਾਰੇ ਹਨ। ਆਮ ਆਦਮੀ ਪਾਰਟੀ ਦੀ ਮੌਜ਼ਦਾ ਸਰਕਾਰ ਤੋਂ ਆਸ ਕਰਦੇ ਹੋਏ ਵਫਦ ਨੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਦਿੱਤਾ ਅਤੇ ਬੇਨਤੀ ਕੀਤੀ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਫਿਕਸ ਕਰਵਾਈ ਜਾਵੇ ਤਾਂ ਜੋ ਪੈਨਸ਼ਨਰਜ਼ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰੇ ਮਗਰੋਂ ਉਨਾਂ ਨੂੰ ਲਾਗੂ ਕਰਨ ਦੇ ਹੁਕਮ ਤੁਰੰਤ ਲਾਗੂ ਕਰਵਾਏ ਜਾ ਸਕਣ।ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਫਦ ਨਾਲ ਵਾਅਦਾ ਕੀਤਾ ਕਿ ਪੈਨਸ਼ਨਰਾਂ ਅਤੇ ਮੁਲਾਜਮਾਂ ਦੀ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੁਲਾ ਕੇ, ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।
              ਵਫਦ ਵਿੱਚ ਉਪਰੋਕਤ ਤੋਂ ਇਲਾਵਾ ਜੇ.ਕੇ ਸਾਹਨੀ, ਪ੍ਰੇਮ ਨਾਥ, ਗੁਰਚਰਨ ਸਿੰਘ ਸਮਰਾਲਾ, ਜਗਦੀਸ਼ ਸ਼ਰਮਾ, ਜਰਨੈਲ ਸਿੰਘ, ਕਸਤੂਰੀ ਲਾਲ, ਸ਼ਸ਼ੀ ਭੂਸ਼ਨ, ਜੋਰਾ ਸਿੰਘ, ਸੁਖਦੇਵ ਸਿੰਘ ਚਾਂਗਲੀ, ਲਾਲ ਸਿੰਘ, ਤਿਲਕ ਰਾਜ ਸ਼ਰਮਾ, ਬਲਵਿੰਦਰ ਸਿੰਘ ਆਦਿ ਸ਼ਾਮਲ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …