ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੇ ਵਿਹੜੇ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਲਾਇਬ੍ਰੇਰੀਅਨ ਅਮਨਜੀਤ ਕੌਰ ਅਤੇ ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਬਲਾਕ ਸਮਰਾਲਾ ਦੇ ਸ਼ਹਿਰੀ ਖੇਤਰ ਦੇ ਅਗਾਂਹਵਧੂ ਸਰਕਾਰੀ ਸਮਾਰਟ ਸਕੂਲ (ਕੰਨਿਆ) ਵਿਖੇ ਛੇਵੀਂ ਤੋਂ 10ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਬੜੇ ਹੀ ਸੁਚੱਜੇ ਢੰਗ ਨਾਲ ਲਗਾਈ ਗਈ।ਬੱਚਿਆਂ ਨੇ ਸਕੂਲ ਅਧਿਆਪਕਾਂ ਵਲੋਂ ਲਗਾਈ ਗਈ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਵਿੱਚ ਰੱਖੀਆਂ ਗਈਆਂ ਕਿਤਾਬਾਂ ਦੇ ਖਜਾਨੇ ਵਿਚੋਂ ਗਿਆਨ ਦਾ ਭੰਡਾਰ ਹਾਸਲ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਵਿਖੇ ਲਗਾਈ ਗਈ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਲਈ ਸਮੂਹ ਸਟਾਫ ਮੈਂਬਰਾਂ ਨੇ ਪੂਰਾ ਸਹਿਯੋਗ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …