Saturday, March 28, 2026

2 ਜੂਨ ਨੂੰ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ ਜੀ ਪਿੰਡ ਵਰਪਾਲ ਵਿਖੇ 2 ਜੂਨ ਨੂੰ ਮਨਾਇਆ ਜਾਵੇਗਾ।ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜ਼ੂਦਾ 15ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲਾ ਇਲਾਕ਼ੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।2 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥੇ, ਕਥਾ ਵਾਚਕ ਸੰਗਤਾਂ ਗੁਰਬਾਣੀ ਰਸ ਨਾਲ ਜੋੜਨਗੇ ਇਸ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਅਤੇ ਨਿਰਮਲੇ ਮਹਾਂਪੁਰਖ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।ਕਬੱਡੀ ਦੇ ਮੈਚ ਉਪਰੰਤ ਦਲ ਪੰਥ ਵਲੋਂ ਘੋੜ ਸਵਾਰੀ, ਨੇਜ਼ਾਬਾਜ਼ੀ ਅਤੇ ਗੱਤਕੇ ਦੇ ਜੌਹਰ ਵਿਖਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …