ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ
ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 ਕਿਲੋ ਕਣਕ ਅਤੇ 1 ਲੱਖ 13 ਹਜ਼ਾਰ 331 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਿਸ਼ਾਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਭਾਈ ਜਤਿੰਦਰ ਸਿੰਘ ਮੋਰਾਂਵਾਲੀ, ਭਾਈ ਜਸਪ੍ਰੀਤ ਸਿੰਘ, ਮੱਖਣ ਸਿੰਘ ਨੰਬਰਦਾਰ, ਰਸਪਿੰਦਰ ਸਿੰਘ, ਸੁਰਜੀਤ ਸਿੰਘ, ਕਮਾਂਡੈਂਟ ਆਰ.ਪੀ ਸਿੰਘ, ਡਾ. ਸੁਖਬੀਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਤੇ ਹੋਰ ਸੰਗਤਾਂ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media