ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਦੀ
ਰਹਿਨੁਮਾਈ ਹੇਠ ਅਤੇ ਬਲਾਕ ਹਰਸ਼ਾ ਛੀਨਾ ਦੇ ਬਲਾਕ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜ਼ਾਈ ਮੁਹਿੰੰਮ ਤਹਿਤ ਪਿੰਡ ਓਠੀਆਂ ਵਿਖੇ ਅਗਾਂਹਵਧੂ ਕਿਸਾਨ ਜਗਤਾਰ ਸਿੰਘ ਦੇ ਤਰ ਵੱਤਰ ਖੇਤ ਵਿੱਚ ਲੱਕੀ ਸੀਡਰ ਮਸ਼ੀਨ ਨਾਲ ਕੀਤੀ ਗਈ।ਇਸ ਸੰਬੰਧੀ ਡਾ. ਬਲਜਿੰਦਰ ਸਿੰਘ ਭੁੱਲਰ ਐਸ.ਐਮ.ਐਸ ਐਗਰੋਨੋਮੀ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਗ਼ਾਈ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਗ਼ਾਈ ਕਰਨਗੇ, ਉਹਨਾਂ ਨੂੰ ਪੰਜਾਬ ਸਰਕਾਰ ਵਲੋਂ 1500 ਰੁ. ਪਰਤੀ ਏਕੜ ਦਿੱਤੇ ਜਾਣਗੇ। ਡਾ. ਮਨਦੀਪ ਸਿੰਘ ਏ.ਡੀ.ਓ (ਪੀ.ਪੀ) ਨੇ ਲੱਕੀ ਸੀਡਰ ਮਸ਼ੀਨ ਨਾਲ ਲੱਗੀ ਸਪਰੇਅ ਅਟੈਚਮੈਂਟ ਨਾਲ ਨਦੀਨਨਾਸ਼ਕਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਨਦੀਨਾਂ ਦੀ ਸੁਚੱਜੀ ਰੋਕਥਾਮ ਕੀਤੀ ਜਾ ਸਕਦੀ ਹੈ।ਬਬਨਬੀਰ ਸਿੰਘ ਬੀ.ਟੀ.ਐਮ ਨੇ ਦੱਸਿਆ ਕਿ ਤਰ ਵੱਤਰ ਖੇਤ ਵਿੱਚ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ ਤਾਂ ਜੋ ਝੋਨੇ ਦੇ ਬੂਟਿਆਂ ਦੀਆਂ ਜੜ੍ਹਾਂ ਡੂੰਘੀਆਂ ਜਾਣ ਕਰਕੇ ਖੁਰਾਕੀ ਤੱਤਾਂ ਦੀ ਘਾਟ ਨਾ ਆਵੇ ਅਤੇ ਨਦੀਨਾਂ ਨੂੰ ਕੰਟਰੋਲ ਕੀਤਾ ਜਾ ਸਕੇ।
ਇਸ ਮੌਕੇ ਪਿੰਡ ਓਠੀਆਂ ਦੇ ਸਮਾਜਸੇਵੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਐਨ.ਆਰ.ਆਈ ਵੀਰਾਂ ਵਲੋਂ ਪਿੰਡ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1000 ਰੁ. ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਹਨਾਂ ਵਿਸ਼ੇਸ਼ ਤੌਰ ‘ਤੇ ਦਫਤਰ, ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਕਿਸਾਨ ਰਜਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਸੁਖਰਾਜ ਸਿੰਘ ਆਦਿ ਕਿਸਾਨ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media