ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ
ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।
ਵਿਭਾਗ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx ‘ਤੇ ਮਿਤੀ 30-06-2022 ਤੱਕ ਆਪਣਾ ਫਾਰਮ ਆਨਲਾਈਨ ਭਰ ਸਕਦੇ ਹਨ।ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media