Friday, July 3, 2026

ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦਵਾਰਾ ਸ਼ਹੀਦ ਬਾਬਾ ਸੰਤੋਖ ਸਿੰਘ ਪਿੰਡ ਵਰਪਾਲ ਵਿਖੇ ਮਨਾਇਆ ਗਿਆ।ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜ਼ੂਦਾ 15ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲਾ ਇਲਾਕ਼ੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
                    ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਅਤੇ ਨਿਰਮਲੇ ਮਹਾਂਪੁਰਖ ਵਿਸ਼ੇਸ਼ ਤੌਰ ‘ਤੇ ਪਹੁੰਚੇ । ਕਬੱਡੀ ਦੇ ਮੈਚ ਉਪਰੰਤ ਨਿਹੰਗ ਸਿੰਘਾਂ ਵਲੋਂ ਘੋੜ ਸਵਾਰੀ, ਨੇਜਾ ਬਾਜ਼ੀ ਅਤੇ ਗੱਤਕੇ ਦੇ ਜੌਹਰ ਦਿਖਾਏ ਗਏ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …