
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਜਲੀ ਮਿਸਤਰੀ ਸ. ਜੋਗਾ ਸਿੰਘ ਨੂੰ ਸਰਵਿਸ ਤੋਂ ਸੇਵਾ ਮੁਕਤ ਹੋਣ ‘ਤੇ ਸਟੇਸ਼ਨਰੀ ਵਿਭਾਗ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸ. ਜੋਗਾ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੂਰੀ ਸੁਹਿਰਦਤਾ ਨਾਲ ਸੇਵਾ ਨਿਭਾਉਂਦੇ ਹੋਏ ਤਕਰੀਬਨ 32 ਸਾਲ ਸਰਵਿਸ ਕੀਤੀ।ਇਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਮਨਜੀਤ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਸਾਂਝੇ ਰੂਪ ਵਿੱਚ ਸਿਰੋਪਾਓ, ਲੋਈ, ਸਿਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ. ਮਨਜੀਤ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ. ਜੋਗਾ ਸਿੰਘ ਦੇ ਚੰਗੇ ਭਾਗ ਸਨ ਕਿ ਉਨ੍ਹਾਂ ਨੂੰ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ।ਉਨ੍ਹਾਂ ਕਿਹਾ ਕਿ ਸ. ਜੋਗਾ ਸਿੰਘ ਨੇ ਆਪਣੀ ਸਰਵਿਸ ਨੂੰ ਪੂਰੀ ਮਿਹਨਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਹੈ।ਸ. ਜੋਗਾ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਵਧਾਈ ਦਿੰਦਿਆਂ ਸਮੁੱਚੇ ਮੁਲਾਜ਼ਮਾਂ ਨੂੰ ਸੰਦੇਸ਼ ਵੀ ਦਿੱਤਾ ਗਿਆ ਕਿ ਗੁਰੂ ਦੇ ਭੈਅ ਵਿੱਚ ਰਹਿ ਕੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਤਾਂ ਜੋ ਸੰਸਥਾ ਦਾ ਨਾਮ ਹੋਰ ਉੱਚਾ ਹੋਵੇ।
ਇਸ ਮੌਕੇ ਸ.ਕਸ਼ਮੀਰ ਸਿੰਘ ਸੁਪਰਵਾਈਜ਼ਰ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਨਿਰਮਲ ਸਿੰਘ ਇੰਚਾਰਜ ਗੱਡੀਆ, ਸ. ਜਤਿੰਦਰ ਸਿੰਘ ਲਾਲੀ, ਸ.ਹਰਪਾਲ ਸਿੰਘ, ਸ. ਸਤਨਾਮ ਸਿੰਘ, ਸ. ਰਣਜੀਤ ਸਿੰਘ, ਸ. ਜਗਤਾਰ ਸਿੰਘ, ਸ. ਲਖਵਿੰਦਰ ਸਿੰਘ, ਸ. ਸਾਬ ਸਿੰਘ, ਸ. ਮਹਿੰਦਰ ਸਿੰਘ, ਸ. ਬਲਬੀਰ ਸਿੰਘ ਸ. ਜਸਵਿੰਦਰ ਸਿੰਘ ਤੇ ਸ. ਜਗੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ ਹਾਜ਼ਰ ਸੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media