Tuesday, November 24, 2026

ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਇਥੋਂ ਲਾਗਲੇ ਪਿੰਡ ਝਾੜੋਂ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ।70 ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਪਾਏ ਜਾਣਗੇ।ਆਪ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਮੈਡੀਕਲ ਕੈਂਪ ਅਤੇ ਕਈ ਭਲਾਈ ਸਕੀਮਾਂ ਦੇ ਫਾਰਮ ਭਰਵਾਉਣ ਸੰਬੰਧੀ ਕੈਂਪ ਲਗਾਏ ਜਾਂਦੇ ਹਨ।
                       ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਜਗਸੀਰ ਸਿੰਘ ਝਾੜੋਂ, ਗੁਰਸੇਵਕ ਸਿੰਘ, ਹਰੀ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਅਮਨਿੰਦਰ ਸਿੰਘ, ਸੁਖਪਾਲ ਸਿੰਘ ਅਤੇ ਮਿੱਠੂ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …