ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ
ਵਿਸ਼ਵ-ਵਾਤਾਵਰਣ ਦਿਵਸ ਨੂੰ ਸਮਰਪਿਤ ਜੀਤਾ ਗਿਆ ਹੈ।ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ ਅੱਜ 5 ਜੂਨ ਐਤਵਾਰ ਨੂੰ ਸਵੇਰੇ 10:30 ਵਜੇ ਸਥਾਨਕ ਗੁਰੂ ਨਾਨਕ ਭਵਨ ਨਜ਼ਦੀਕ ਬੱਸ ਸਟੈਂਡ ਦੇ ਸਮਾਗਮ ਵਿੱਚ ਭਗਤ ਪੂਰਨ ਸਿੰਘ ਜੀ ਦੇ ਮਨੁੱਖਤਾ ਅਤੇ ਵਾਤਾਵਰਨ ਸੰਬੰਧੀ ਕੀਤੇ ਕਾਰਜ਼ਾਂ ਨੂੰ ਸਹੀ ਅਰਥਾਂ ਵਿੱਚ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਜਿਸ ਨਾਲ ਵਾਤਾਵਰਨ ਬਚਾਉਣ ਦਾ ਸੁਨੇਹਾ ਘਰ-ਘਰ ਪਹੁੰਚੇਗਾ।ਪ੍ਰੋਗਰਾਮ ਵਿੱਚ ਉੱਘੇ ਵਾਤਾਵਰਣ ਪ੍ਰੇਮੀ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਕਾਹਨ ਸਿੰਘ ਪੰਨੂ ਸਾਬਕਾ ਡਿਪਟੀ ਕਮਿਸ਼ਨਰ ਅਤੇ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਆਦਿ ਉਚੇਚੇ ਤੌਰ ‘ਤੇ ਹਾਜ਼ਰੀ ਭਰਨਗੇ।ਸਮਾਗਮ ਦੌਰਾਨ ਬੋਰਡਾਂ, ਬੈਨਰਾਂ ਅਤੇ ਵਾਤਾਵਰਣ ਪ੍ਰੇਮੀਆਂ ਦੇ ਲੈਕਚਰਾਂ ਦਵਾਰਾ ਭਗਤ ਪੂਰਨ ਸਿੰਘ ਜੀ ਦੇ ਵਾਤਾਵਰਣ ਪ੍ਰਤੀ ਕੀਤੇ ਕਾਰਜ਼ਾਂ ਨੂੰ ਉਜਾਗਰ ਕੀਤਾ ਜਾਵੇਗਾ।ਉਨ੍ਹਾਂ ਵਲੋਂ ਵਾਤਾਵਰਣ ਪ੍ਰਤੀ 1925 ਤੋਂ ਸਮੂਹ ਮਨੁੱਖਤਾ ਨੂੰ ਜਾਗਰੂਕ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ।
ਇਸ ਮੌਕੇ ਮੁਖਤਾਰ ਸਿੰਘ ਆਨਰੇਰੀ ਸਕੱਤਰ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਤੇ ਤਿਲਕ ਰਾਜ ਆਦਿ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media