Saturday, June 20, 2026

ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਲੱਗਾ ਸਮਰ ਕੈਂਪ

ਖਿਲਚੀਆਂ, 4 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਤਿੰਨ-ਰੋਜ਼ਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਬੱਚਿਆਂ ਨੂੰ ਕਲਾ ਅਤੇ ਸ਼ਿਲਪਕਾਰੀ, ਬਹਿਸ ਮੁਕਾਬਲੇ, ਭੰਗੜਾ, ਗਿੱਧਾ ਅਤੇ ਖੇਡਾਂ ਦੀ ਸਿਖਲਾਈ ਦਿੱਤੀ ਗਈ।ਬੱਚਿਆਂ ਦੇ ਮਨੋਰੰਜ਼ਨ ਲਈ ਪਾਣੀ ਤੇ ਮਿੱਟੀ ਦੀਆਂ ਖੇਡਾਂ ਕਰਵਾਈਆਂ ਗਈਆਂ।ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਬਾਗਬਾਨੀ ਦੀ ਟਰੇਨਿੰਗ ਵੀ ਦਿੱਤੀ ਗਈ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਹੋਦਿਆ ਸਕੂਲ ਕੰਪਲੈਕਸ ਚੇਅਰਮੈਨ ਡਾ: ਧਰਮਵੀਰ ਸਿੰਘ ਅਤੇ ਨਵੀਨ ਭਾਸਕਰ ਨੇ ਬੱਚਿਆਂ ਦੇ ਕੰਮ ਦੀ ਖੂਬ ਪ੍ਰਸੰਸਾ ਕੀਤੀ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …