ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ
ਮਜੀਠੀਆ ਨੂੰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ 2 ਲੱਖ ਦਾ ਚੈਕ ਭੇਂਟ ਕੀਤਾ ਗਿਆ।ਇਹ ਚੈਕ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜ਼ਿ) ਚੀਚਾ ਅੰਮ੍ਰਿਤਸਰ ਦੇ ਪ੍ਰਧਾਨ ਕਮ ਚੇਅਰਮੈਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਮਜੀਠੀਆ ਨੂੰ ਸੌਂਪਿਆ ਗਿਆ।
ਮਜੀਠੀਆ ਨੇ ਇਸ ਸਮੇਂ ਕਿਹਾ ਕਿ ਗੁਰੂ ਨਾਨਕ ਸਿੱਖਿਆ ਸੇਵਾ ਸੁਸਾਇਟੀ (ਰਜਿ.) ਚੀਚਾ ਸਿੱਖਿਆ ਦੇ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ਼ਸ਼ੀਲ ਹੈ ਅਤੇ ਫਾਉਡੇਸ਼ਨ ਦੇ ਸਹਿਯੋਗ ਨਾਲ ਸਮੇਂ-ਸਮੇਂ ’ਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਐਵਾਰਡ ਤੇ ਵਿਦਿਆਰਥੀ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ।
ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਪਹਿਲਾਂ ਵੀ ਖ਼ਾਲਸਾ ਕਾਲਜ ਅੰਮ੍ਰਿਤਸਰ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਵੱਡੇ ਪੱਧਰ ’ਤੇ ਵਿਸ਼ੇਸ਼ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਛੀਨਾ ਨੇ ਕਿਹਾ ਕਿ ਡਾ. ਸਰਬਜੀਤ ਸਿੰਘ ਦੁਆਰਾ ਇਸ ਕਾਲਜ ਨੂੰ 5 ਲੱਖ ਰੁਪਏ ਦਿੱਤੇ ਗਏ ਹਨ ਅਤੇ ਇਹ ਚੈਕ ਦੂਸਰੀ ਕਿਸ਼ਤ ਦੇ ਰੂਪ ’ਚ ਦਿੱਤਾ ਗਿਆ ਹੈ। ਉਨ੍ਹਾਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਸਹਾਇਤਾ ਕਾਲਜ ਦੀਆਂ ਜਰੂਰਤਮੰਦ ਪਰ ਹੋਣਹਾਰ ਬੱਚੀਆਂ ਤੱਕ ਪਹੁੰਚੇਗੀ ਤੇ ਉਹ ਇਸ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ।ਉਨ੍ਹਾਂ ਦੱਸਿਆ ਕਿ ਫ਼ਾਊਂਡੇਸ਼ਨ ਵਲੋਂ ਉਕਤ ਰਾਸ਼ੀ ਚੈਕ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ ਦੇ ਸਰਬਜੀਤ ਸਿੰਘ ਹੁਸ਼ਿਆਰ ਨਗਰ ਰਾਹੀਂ ਭੇਜਿਆ ਗਿਆ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media