Monday, December 23, 2024

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ।ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
                ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਧਰਮ ਪਤਨੀ ਬੀਬੀ ਹਰਮੀਤ ਕੌਰ, ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਪੁੱਜੀਆਂ ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੇ ਕੇ ਨਿਵਾਜ਼ਿਆ ਗਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਭੁਪਿੰਦਰ ਸਿੰਘ ਭਲਵਾਨ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸਾਬਕਾ ਮੈਂਬਰ ਬਲਦੇਵ ਸਿੰਘ ਐਮ.ਏ, ਅਮਰਬੀਰ ਸਿੰਘ ਢੋਟ, ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਸਿਮਰਜੀਤ ਸਿੰਘ ਕੰਗ, ਨਿਰਵੈਲ ਸਿੰਘ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਰਘਬੀਰ ਸਿੰਘ ਰਾਜਾਸਾਂਸੀ, ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਨਰਾਇਣ ਸਿੰਘ ਚੌੜਾ, ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਮੋਹਕਮ ਸਿੰਘ, ਪ੍ਰੋ. ਬਲਜਿੰਦਰ ਸਿੰਘ, ਸਰਬਜੀਤ ਸਿੰਘ ਸੋਹਲ, ਹਰਸਿਮਰਨ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …