Sunday, March 22, 2026

ਸਿੱਧੂ ਮੂਸੇਵਾਲ ਦੀ ਮੌਤ ‘ਤੇ ਸਿਆਸੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਬੇਤੁਕੀ ਸਿਆਸਤ ਬੰਦ ਹੋਵੇ- ਖੀਰਨੀਆਂ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜ਼ਲੀ ਸਪਲਾਈ ਮਿਲੇ – ਬਿਕਰ ਸਿੰਘ ਮਾਨ

ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਸਭ ਤੋਂ ਪਹਿਲਾਂ ਕੁੱਝ ਦਿਨ ਪਹਿਲਾਂ ਅੰਤਰਰਾਸ਼ਟਰੀ ਪ੍ਰਸਿੱਧੀ ਖੱਟ ਚੁੱਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਉਪਰ ਸਿਆਸੀ ਪਾਰਟੀਆਂ ‘ਆਪ’ ਸਰਕਾਰ ‘ਤੇ ਦੂਸ਼ਣਬਾਜ਼ੀ ਕਰਕੇ ਅਤੇ ਝੂਠੇ ਬਲੇਮ ਲਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ।ਭਗਵੰਤ ਮਾਨ ਜੋ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਪੰਜਾਬ ਦੇ ਭਵਿੱਖ ਨੂੰ ਸੁਧਾਰਨ ਵਿੱਚ ਜੁੱਟੇ ਹੋਏ ਹਨ, ਉਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਭੰਡਣ ਦੀ ਨਿੰਦਾ ਕੀਤੀ ਗਈ।ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਝੋਨੇ ਦੀ ਬਿਜ਼ਾਈ ਸ਼ੁਰੂ ਹੋਣ ਵਾਲੀ ਹੈ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਬਿਜ਼ਾਈ ਵੇਲੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ, ਜੇਕਰ ਸਰਕਾਰ ਕੋਲ ਕੋਲੇ ਦੀ ਕਮੀ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਪੂਰਾ ਕਰੇ, ਤਾਂ ਜੋ ਕਿਸਾਨ ਬਿਨਾਂ ਕਿਸੇ ਪਰੇਸ਼ਾਨੀ ਤੋਂ ਝੋਨਾ ਲਗਾ ਸਕਣ।ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਵਾਤਾਵਰਨ ਵਿੱਚ ਆ ਰਹੀ ਤਬਦੀਲੀ ਨੂੰ ਦੇਖਦੇ ਹੋਏ ਆਪਣੀਆਂ ਮੋਟਰਾਂ ਅਤੇ ਘਰਾਂ ਵਿੱਚ ਵੱਧ ਤੋਂ ਵੱਧ ਦਰੱਖਤ ਲਾਉਣ।
                ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਜਨ: ਸਕੱਤਰ, ਹੁਸ਼ਿਆਰ ਸਿੰਘ, ਜੀਤ ਸਿੰਘ, ਅਮਰਜੀਤ ਸਿੰਘ, ਗੁਰਜਪਾਲ ਸਿੰਘ, ਸਤਨਾਮ ਸਿੰਘ ਰਾਮਗੜ੍ਹ, ਕਰਮਜੀਤ ਸਿੰਘ ਕੋਟਲਾ ਸਮਸ਼ਪੁਰ, ਅਮਨਦੀਪ ਸਿੰਘ, ਅਮਰੀਕ ਸਿੰਘ, ਚਰਨ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਮੇਹਲ ਸਿੰਘ ਸਰਪੰਚ, ਜੀਵਨ ਸਿੰਘ ਸਕੱਤਰ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …