Saturday, June 20, 2026

ਸੰਗਰੂਰ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ – ਰਿਟਰਨਿੰਗ ਅਫ਼ਸਰ

ਆਖ਼ਰੀ ਦਿਨ 18 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪਰਚੇ, 7 ਜੂਨ ਨੂੰ ਹੋਵੇਗੀ ਦੀ ਪੜਤਾਲ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਅੱਜ 6 ਜੂਨ 2022 ਨੂੰ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 18 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਜਮਾਂ ਕਰਵਾਏ ਗਏ ਹਨ।ਇਨਾਂ ਉਮੀਦਵਾਰਾਂ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਮਲਦੀਪ ਕੌਰ ਰਾਜੋਆਣਾ, ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਤੇ ਕਰਨ ਇੰਦਰ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਦਲਵੀਰ ਸਿੰਘ ਤੇ ਸਿਮਰਤ ਕੌਰ, ਆਮ ਆਦਮੀ ਪਾਰਟੀ ਵਲੋਂ ਦਲਜੀਤ ਸਿੰਘ ਘੁਮਾਣ, ਅਪਨੀ ਏਕਤਾ ਪਾਰਟੀ ਵਲੋਂ ਹਸਨ ਮੁਹੰਮਦ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਵਲੋਂ ਜਗਮੋਹਨ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ।
                  ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਪੱਪੂ ਕੁਮਾਰ, ਗਗਨਦੀਪ ਸਿੰਘ, ਜਗਪਾਲ ਸਿੰਘ, ਸ਼ਕਤੀ ਕੁਮਾਰ ਗੁਪਤਾ, ਰਤਨ ਲਾਲ, ਸੁਨੈਨਾ, ਕੁਲਵੀਰ ਸਿੰਘ, ਅਮਨਦੀਪ ਕੌਰ ਉਪਲ, ਬਾਬੂ ਰਾਮ ਓਝਾ ਅਤੇ ਭੁਪਿੰਦਰ ਸਿੰਘ ਬੀਰਵਲ ਵੱਲੋਂ ਆਜ਼ਾਦ ਉਮੀਦਵਾਰਾਂ ਵਜੋਂ ਆਪਣੇ ਕਾਗ਼ਜ਼ ਦਾਖ਼ਲ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅਤੇ ਇੱਕ ਆਜ਼ਾਦ ਉਮੀਦਵਾਰ ਅਜੇ ਕੁਮਾਰ ਵਲੋਂ ਨਾਮਜ਼ਦਗੀ ਪਰਚੇ ਭਰੇ ਗਏ ਸਨ।ਭਲਕੇ 7 ਜੂਨ 2022 ਨੂੰ ਉਮੀਦਵਾਰਾਂ ਵਲੋਂ ਜਮਾਂ ਕਰਵਾਏ ਗਏ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 9 ਜੂਨ ਤੱਕ ਇਹ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …