Saturday, August 8, 2026

ਖ਼ਾਲਸਾ ਕਾਲਜ ਵੂਮੈਨ ਦੀਆਂ ਜ਼ਰੂਰਮੰਦ ਵਿਦਿਆਰਥਣਾਂ ਲਈ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 6 ਲੱਖ ਦਾ ਵਜੀਫਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 100 ਜ਼ਰੂਰਤਮੰਦ ਵਿਦਿਆਰਥਣਾਂ ਲਈ 6 ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।ਸਮਾਰੋਹ ਮੌਕੇ ਇਹ ਰਾਸ਼ੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਫਾਊਂਡੇਸ਼ਨ ਦੇ ਕੁਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਸਤਨਾਮ ਸਿੰਘ ਵਲੋਂ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਭੇਟ ਕੀਤੀ ਗਈ।
                          ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ।ਉਨਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜੀਵਨ ’ਚ ਮਿਹਨਤ ਕਰਨ ਅਤੇ ਕਰਮਸ਼ੀਲ ਰਹਿਣ ਦਾ ਸੰਦੇਸ਼ ਦਿੱਤਾ।ਕੁਆਰਡੀਨੇਟਰ ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਜੀਵਨ ’ਚ ਸੰਘਰਸ਼ ਕਰਨ ਤੋਂ ਘਬਰਾਉਣ ਦੀ ਥਾਂ ਸਾਕਾਰਤਮਿਕ ਢੰਗ ਨਾਲ ਅਗਾਂਹ ਵਧਣ ਲਈ ਉਤਸ਼ਾਹਿਤ ਕੀਤਾ।ਸਤਨਾਮ ਸਿੰਘ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਪੜ੍ਹਨ ਅਤੇ ਧਾਰਮਿਕ ਜੀਵਨ-ਜਾਂਚ ਅਪਨਾਉਣ ’ਤੇ ਜ਼ੋਰ ਦਿੱਤਾ।ਇਕਨਾਮਿਕਸ ਵਿਭਾਗ ਦੇ ਮੁੱਖੀ ਡਾ. ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …