Tuesday, July 7, 2026

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀ ਸਵਰੂਪ ਸਿੰਘ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇੰਡੀਅਨ ਬਾਕਸਿੰਗ ਐਸੋਸੀਏਸ਼ਨ ਵਲੋਂ ‘ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2022’ ਕਰਨਾਟਕਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀ ਸਵਰੂਪ ਸਿੰਘ ਨੇ 64 ਕਿਲੋ ਭਾਰ ’ਚ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਵਰੂਪ ਸਿੰਘ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰਸੀਪਲ ਗਿੱਲ ਨੇ ਵਧਾਈ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ, ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …