Sunday, March 22, 2026

ਸੰਭਾਵਿਤ ਹੜ੍ਹਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀਆਂ ਹਦਾਇਤਾਂ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਵਿਅਕਤੀ ਨੂੰ ਸਜਗ ਹੋਣ ਦੀ ਲੋੜ ਹੈ ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸਾਰੇ ਪੁੱਖਤਾ ਪ੍ਰਬੰਧ ਕਰ ਲਏ ਗਏ ਹਨ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜੋ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ ਪਾਲਣਾ ਕਰਨ ਅਤੇ ਪ੍ਰਸਾਸਨ ਦਾ ਸਹਿਯੋਗ ਕਰਨ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ।
                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਸੀਜ਼ਨ 2022 ਮਿਤੀ 15.6.2022 ਤੋਂ ਕਿਰਿਆਸ਼ੀਲ ਹੋ ਜਾਵੇਗਾ ਅਤੇ ਕਈ ਵਾਰ ਅਚਾਨਕ ਡੈਮਾਂ ਤੋਂ ਪਾਈ ਛੱਡ ਦਿੱਤਾ ਜਾਂਦਾ ਹੈ। ੲਸ ਲਈ ਸਭ ਤੋਂ ਪਹਿਲਾਂ ਬਰਸਾਤਾਂ ਸਮੇਂ ਦਰਿਆਵਾ ਦੇ ਕਿਨਾਰੇ ਬੈਠੇ ਗੁਜਰ ਪਰਿਵਾਰਾਂ ਅਤੇ ਲੋਕਾਂ ਨੂੰ ਸੁਰਖਿਅਤ ਥਾਂ ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ। ਆਮ ਜਨਤਾ ਖਾਸ ਕਰਕੇ ਗੁਜਰਾਂ ਆਦਿ ਨੂੰ ਆਪਣੇ ਪਸ਼ੂ ਧੰਨ ਜਿਵੇਂ ਮੱਝਾਂ, ਗਾਵਾਂ ਬਕਰੀਆਂ ਆਦਿ ਨੂੰ ਨਹਿਰਾਂ, ਨਾਲਿਆਂ ਆਦਿ ਦੇ ਕਿਨਾਰੇ ਲੈ ਕੇ ਜਾਣ ਤੋਂ ਮਨਾਹੀ ਕੀਤੀ ਜਾਂਦੀ ਹੈ।
                 ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਸਟੇਸ਼ਨਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਨਹਿਰਾਂ ਜਾਂ ਨਹਿਰਾਂ ਦੇ ਹੈਡਾਂ ‘ਤੇ ਨਜ਼ਰ ਰੱਖਣ ਕਿਉਂਕਿ ਗਰਮੀ ਹੋਣ ਕਾਰਨ ਸਾਰੇ ਬੱਚੇ ਅਤੇ ਨੌਜਵਾਨ ਇਹਨਾਂ ‘ਤੇ ਅਕਸਰ ਨਹਾਉਦੇ ਰਹਿੰਦੇ ਹਨ ਅਤੇ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ।ਇਸ ਲਈ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹ ਬਾਰੇ ਜਾਗਰੂਕ ਕਰਦੇ ਹੋਏ ਨਹਿਰ ਵਿੱਚ ਨਹਾਉਣ ਤੋਂ ਮਨ੍ਹਾਂ ਕੀਤਾ ਜਾਵੇ।
                    ਉਨ੍ਹਾਂ ਦੱਸਿਆ ਕਿ ਐਨ.ਐਚ.ਪੀ.ਸੀ ਲਿਮ ਵਲੋਂ ਵੀ ਹਦਾਇਤ ਕੀਤੀ ਗਈ ਹੈ ਕਿ ਚਮੇਰਾ ਪਾਵਰ ਸਟੇਸਨ-1 ਵਲੋਂ ਵੀ 15 ਜੂਨ 2022 ਤੋਂ 15 ਅਕਤੂਬਰ 2022 ਤੱਕ ਕਿਸੇ ਵੀ ਸਮੇਂ ਸਾਇਰਨ ਵਜਾ ਕੇ ਬੰਨ ਦਾ ਪਾਣੀ ਛੱਡਿਆ ਜਾ ਸਕਦਾ ਹੈ।ਉਨ੍ਹਾਂ ਨਦੀਂਆਂ ਕਿਨਾਰਿਆਂ ‘ਤੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਅਤੇ ਅਪਣੇ ਪਸ਼ੂਆਂ ਨੂੰ ਨਦੀਆਂ ਦੇ ਕਿਨਾਰਿਆਂ ਤੋਂ ਦੂਰ ਰੱਖਣ।ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਸਾਸਨ ਵਲੋਂ ਵੀ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਜੋ 15 ਜੂਨ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …