ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਇਥੋਂ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਵਾਸ਼ੀਆਂ ਦੇ ਸਹਿਯੋਗ ਨਾਲ ਸਿੱਧੂ ਮੂਸੇ ਵਾਲੇ ਦੀ ਅੰਤਿਮ
ਅਰਦਾਸ ‘ਚ ਸ਼ਾਮਲ ਹੋਣ ਜਾਂਦੇ ਲੋਕਾਂ ਲਈ ਠੰਡੇ ਮਿੱਠੇ ਪਾਣੀ ਅਤੇ ਜਲ ਜੀਰੇ ਦੀ ਛਬੀਲ ਲਾਈ ਗਈ।ਸਿੱਧੂ ਮੂਸੇ ਵਾਲੇ ਦੀ ਮੌਤ ਦਾ ਦੁੱਖ ਨੌਜਵਾਨਾਂ ਦੇ ਚਿਹਰਿਆਂ ‘ਤੇ ਪ੍ਰਤੱਖ ਨਜ਼ਰ ਆ ਰਿਹਾ ਸੀ।ਮਾਯੂਸ ਚਿਹਰਿਆਂ ਨਾਲ ਰਾਹਗੀਰਾਂ ਨੂੰ ਠੰਡਾ ਮਿੱਠਾ ਪਾਣੀ ਪਿਲਾ ਕੇ ਨੌਜਵਾਨਾਂ ਵਲੋਂ ਮੂਸੇ ਵਾਲੇ ਸਿੱਧੂ ਨੂੰ ਸਰਧਾਂਜਲੀ ਦਿੱਤੀ ਜਾ ਰਹੀ ਸੀ।ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਸਿੱਧੂ ਮੂਸੇ ਵਾਲੇ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕੀ ਉਸ ਦੇ ਕਾਤਲਾਂ ਨੂੰ ਜਲਦੀ ਫੜ ਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media