Friday, June 19, 2026

ਸਿੱਧੂ ਮੂਸੇਵਾਲੇ ਦੀ ਯਾਦ ‘ਚ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਮਸ਼ਹੂਰ ਗਾਇਕ ਮਰਹੂਮ ਸ਼ੁਭਦੀਪ ਸਿੰਘ (ਸਿੱਧੂ ਮੁਸੇਵਾਲਾ)  ਦੀ ਯਾਦ ਵਿੱਚ ਸਥਾਨਕ ਪੱਤੀ ਦੁੱਲਟ ਵਿਖੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਪ੍ਰਭਜੋਤ ਸਿੰਘ, ਅਜੀਤ ਸਿੰਘ, ਰਣਜੋਧ ਸਿੰਘ, ਵਿੱਕੀ ਸ਼ਰਮਾ, ਸਾਖੀਵ ਖਾਂ, ਖੁਸ਼ਵੀਰ ਬਾਵਾ, ਜਸਮੀਤ ਸਿੰਘ, ਸੁਖਵੀਰ ਸਿੰਘ, ਗੁਰੀ ਸਿੰਘ, ਯੁਵਰਾਜ ਸਿੰਘ ਅਤੇ ਭਿੰਦਰ ਸਿੰਘ ਆਦਿ ਨੌਜਵਾਨਾਂ ਨੇ ਦੱਸਿਆ ਕਿ ਉਹ ਮਰਹੂਮ ਸਿੱਧੂ ਮੂਸੇ ਵਾਲੇ ਦੇ ਫੈਨ ਹਨ।ਅੱਜ ਉਨਾਂ ਨਮਿਤ ਸ਼ਰਧਾਂਜਲੀ ਸਮਾਗਮ ਹੈ, ਜਿਸ ਕਰਕੇ ਉਹ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਡਾ ਮਿੱਠਾ ਪਾਣੀ ਪਿਆਉਣ ਦੀ ਸੇਵਾ ਕਰ ਰਹੇ ਹਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …